22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਡੀ.ਆਈ.ਜੀ. ਭੁੱਲਰ ਮਾਮਲਾ: ਈ.ਡੀ. ਵਲੋਂ ਪੰਜਾਬ ਦੇ 7 ਮੌਜੂਦਾ ਤੇ ਸੇਵਾਮੁਕਤ ਆਈ.ਏ.ਐੱਸ. ਅਤੇ ਆਈ.ਪੀ.ਐੱਸ. ਅਧਿਕਾਰੀ ਤਲਬ

ਚੰਡੀਗੜ੍ਹ, 22 ਨਵੰਬਰ (ਸੰਦੀਪ ਕੁਮਾਰ ਮਾਹਨਾ)-ਭੁੱਲਰ-ਸ਼ਾਰਦਾ ਮਾਮਲੇ ਦੀਆਂ ਤਾਰਾਂ ਖੰਘਾਲਣ ਲਈ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਹੈ। ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਵਿਚ ਜਾਂਚ ਏਜੰਸੀ ਨੇ ਸੂਬੇ ਦੇ ਸੱਤ ਮੌਜੂਦਾ ਅਤੇ ਸੇਵਾ ਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਹਨ, ਜਿਨ੍ਹਾਂ ’ਚ ਆਈ.ਏ.ਐਸ., ਆਈ.ਪੀ.ਐਸ. ਅਤੇ ਪੀ. ਪੀ. ਐਸ. ਅਧਿਕਾਰੀ ਸ਼ਾਮਿਲ ਹਨ। ਈ.ਡੀ. ਵਲੋਂ ਇਨ੍ਹਾਂ ਅਧਿਕਾਰੀਆਂ ਤੋਂ...

Ad Position 21
No active advertisement
ਅਜੀਤ ਡੈਸਕ 23-11-2026

ਚੰਡੀਗੜ੍ਹ, 22 ਨਵੰਬਰ (ਸੰਦੀਪ ਕੁਮਾਰ ਮਾਹਨਾ)-ਭੁੱਲਰ-ਸ਼ਾਰਦਾ ਮਾਮਲੇ ਦੀਆਂ ਤਾਰਾਂ ਖੰਘਾਲਣ ਲਈ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਹੈ। ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਵਿਚ ਜਾਂਚ ਏਜੰਸੀ ਨੇ ਸੂਬੇ ਦੇ ਸੱਤ ਮੌਜੂਦਾ ਅਤੇ ਸੇਵਾ ਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਹਨ, ਜਿਨ੍ਹਾਂ ’ਚ ਆਈ.ਏ.ਐਸ., ਆਈ.ਪੀ.ਐਸ. ਅਤੇ ਪੀ. ਪੀ. ਐਸ. ਅਧਿਕਾਰੀ ਸ਼ਾਮਿਲ ਹਨ। ਈ.ਡੀ. ਵਲੋਂ ਇਨ੍ਹਾਂ ਅਧਿਕਾਰੀਆਂ ਤੋਂ ਭੁੱਲਰ ਦੇ ਕਥਿਤ ਸਾਥੀ ਕ੍ਰਿਸ਼ਨੂ ਸ਼ਾਰਦਾ ਨਾਲ ਸੰਪਰਕਾਂ ਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਕ੍ਰਿਸ਼ਾਨੂ ਸ਼ਾਰਦਾ ਨੂੰ ਇਸ ਮਾਮਲੇ ’ਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਈ.ਡੀ. ਨੇ ਸਾਰੇ ਅਧਿਕਾਰੀਆਂ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ’ਚ ਵੱਖ-ਵੱਖ ਤਰੀਕਾਂ ’ਤੇ ਪੇਸ਼ ਹੋਣ ਲਈ ਕਿਹਾ ਹੈ। ਈ.ਡੀ. ਵਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਤੇ 2000 ਬੈਚ ਦੇ ਆਈ. ਏ. ਐਸ. ਅਧਿਕਾਰੀ ਕੁਮਾਰ ਰਾਹੁਲ ਨੂੰ 23 ਨਵੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਗਏ ਹਨ। ਇਸੇ ਤਰ੍ਹਾਂ ਫ਼ਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਦੇ ਸਟਾਫ਼ ਅਫ਼ਸਰ ਪੀ. ਸੀ. ਐਸ. ਅਧਿਕਾਰੀ ਆਨੰਦ ਸਾਗਰ ਸ਼ਰਮਾ ਤੇ ਸੇਵਾਮੁਕਤ ਅਧਿਕਾਰੀ ਅਰੁਣ ਸੇਖੜੀ ਨੂੰ 25 ਨਵੰਬਰ ਨੂੰ ਤਲਬ ਕੀਤਾ ਗਿਆ ਹੈ। ਜਨਰਲ ਐਡਮਨਿਸਟੇ੍ਸ਼ਨ ਤੇ ਕੋਆਰਡੀਨੇਸ਼ਨ ਵਿਭਾਗ ਦੀ ਵਿਸ਼ੇਸ਼ ਸਕੱਤਰ ਤੇ 2016 ਬੈਚ ਦੀ ਆਈ.ਏ.ਐਸ. ਅਧਿਕਾਰੀ ਨੀਰੂ ਕਤਿਆਲ ਗੁਪਤਾ, ਫ਼ਾਜ਼ਿਲਕਾ ਦੇ ਐਸ.ਐਸ.ਪੀ. ਗਗਨ ਅਜੀਤ ਸਿੰਘ ਤੇ ਸੇਵਾਮੁਕਤ ਅਧਿਕਾਰੀ ਗੁਰਪ੍ਰੀਤ ਸਿੰਘ ਸਪਰਾ ਨੂੰ 26 ਨਵੰਬਰ ਨੂੰ ਈ.ਡੀ. ਦਫ਼ਤਰ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ ਜਦਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸਵਪਨ ਸ਼ਰਮਾ ਨੂੰ 27 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਗੁਰਪ੍ਰੀਤ ਸਪਰਾ ਜਲੰਧਰ ਦੇ ਕਮਿਸ਼ਨਰ ਰਹਿ ਚੁੱਕੇ ਹਨ ਜਦਕਿ ਅਰੁਣ ਸੇਖੜੀ ਫ਼ਰੀਦਕੋਟ, ਫ਼ਿਰੋਜ਼ਪੁਰ ਤੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਈ.ਡੀ. ਵਲੋਂ ਇਹ ਜਾਂਚ ਭੁੱਲਰ ਤੇ ਉਨ੍ਹਾਂ ਦੇ ਕਥਿਤ ਸਾਥੀਆਂ ਵਿਰੁੱਧ ਸੀ.ਬੀ.ਆਈ. ਵਲੋਂ ਦਰਜ ਦੋ ਐਫ਼.ਆਈ.ਆਰ. ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਇਨ੍ਹਾਂ ’ਚ ਰਿਸ਼ਵਤਖੋਰੀ ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਅਕਤੂਬਰ 2025 ’ਚ ਮੰਡੀ ਗੋਬਿੰਦਗੜ੍ਹ ਦੇ ਕਬਾੜ ਕਾਰੋਬਾਰੀ ਆਕਾਸ਼ ਬੱਤਾ ਦੀ ਸ਼ਿਕਾਇਤ ਤੋਂ ਬਾਅਦ ਸੀ.ਬੀ.ਆਈ. ਨੇ ਇਸ ਮਾਮਲੇ ’ਚ ਕਾਰਵਾਈ ਸ਼ੁਰੂ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਸ ਵਿਰੁੱਧ ਦਰਜ ਇਕ ਮਾਮਲੇ ’ਚ ਰਾਹਤ ਦਿਵਾਉਣ ਤੇ ਉਸ ਦੇ ਕਾਰੋਬਾਰ ਵਿਰੁੱਧ ਪੁਲਿਸ ਦੀ ਕਾਰਵਾਈ ਰੁਕਵਾਉਣ ਲਈ ਤਤਕਾਲੀ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਲੋਂ ਕਥਿਤ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਰਾਹੀਂ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਦੋਸ਼ਾਂ ਅਨੁਸਾਰ ਪਹਿਲਾਂ ਮਾਮਲਾ ਖ਼ਤਮ ਕਰਵਾਉਣ ਤੇ ਬਾਅਦ ’ਚ ਪੁਲਿਸ ਕਾਰਵਾਈ ਰੁਕਵਾਉਣ ਲਈ 8 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।
5 ਲੱਖ ਰਿਸ਼ਵਤ ਲੈਂਦਿਆਂ ਕ੍ਰਿਸ਼ਨੂ ਨੂੰ ਕੀਤਾ ਸੀ ਗ੍ਰਿਫ਼ਤਾਰ
11 ਅਕਤੂਬਰ 2025 ਨੂੰ ਕਾਰੋਬਾਰੀ ਵਲੋਂ ਸੀ.ਬੀ.ਆਈ. ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਜਾਂਚ ਏਜੰਸੀ ਨੇ ਜਾਲ ਵਿਛਾਇਆ। 16 ਅਕਤੂਬਰ 2025 ਨੂੰ ਸੀ.ਬੀ.ਆਈ. ਨੇ ਕ੍ਰਿਸ਼ਨੂ ਸ਼ਾਰਦਾ ਨੂੰ ਕਥਿਤ ਤੌਰ ’ਤੇ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸੇ ਦਿਨ ਚੰਡੀਗੜ੍ਹ ’ਚ ਤਤਕਾਲੀ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਈ.ਡੀ. ਵਲੋਂ ਸੱਤ ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਜਾਣ ਨਾਲ ਇਸ ਮਾਮਲੇ ’ਚ ਜਾਂਚ ਹੋਰ ਅੱਗੇ ਵਧਣ ਦੀ ਸੰਭਾਵਨਾ ਹੈ। ਜਾਂਚ ਏਜੰਸੀ ਵਲੋਂ ਅਧਿਕਾਰੀਆਂ ਤੋਂ ਪੁੱਛਗਿੱਛ ਦੌਰਾਨ ਭੁੱਲਰ ਤੇ ਉਨ੍ਹਾਂ ਦੇ ਕਥਿਤ ਸਾਥੀ ਨਾਲ ਜੁੜੇ ਵਿੱਤੀ ਲੈਣ-ਦੇਣ, ਸੰਪਰਕਾਂ ਤੇ ਹੋਰ ਪਹਿਲੂਆਂ ਦੀ ਪੜਤਾਲ ਕੀਤੀ ਜਾ ਸਕਦੀ ਹੈ। ਹਾਲਾਂਕਿ, ਸੰਮਨ ਜਾਰੀ ਹੋਣਾ ਆਪਣੇ ਆਪ ’ਚ ਕਿਸੇ ਅਧਿਕਾਰੀ ਵਿਰੁੱਧ ਦੋਸ਼ ਸਾਬਤ ਹੋਣਾ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਨਿਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਦਿੱਲੀ ਪਹੁੰਚੇ ਅਗਲੀ ਖ਼ਬਰ ਪੰਜਾਬ ਖੇਡਾਂ ਦਾ ਹੱਬ ਬਣ ਰਿਹਾ ਹੈ-ਮੁੱਖ ਮੰਤਰੀ
Ad Position 24