22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਿਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਦਿੱਲੀ ਪਹੁੰਚੇ

ਨਵੀਂ ਦਿੱਲੀ, 22 ਨਵੰਬਰ (ਉਪਮਾ ਡਾਗਾ ਪਾਰਥ)- ਨਿਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ, ਜਿਨ੍ਹਾਂ ਨੂੰ ਬਾਲੇਨ ਵੀ ਕਿਹਾ ਜਾਂਦਾ ਹੈ, ਆਪਣੇ ਦੋ ਦਿਨਾ ਦੌਰੇ ’ਤੇ ਐਤਵਾਰ ਨੂੰ ਦਿੱਲੀ ਪਹੁੰਚੇ। ਨਿਪਾਲ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ, ਜਿਸ ਨੂੰ ਦੋਵੇਂ ਗੁਆਂਢੀ ਦੇਸ਼ਾਂ ਦੇ ਰਿਸ਼ਤਿਆਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵਲੋਂ ਐਤਵਾਰ ਸ਼ਾਮ ਨੂੰ ਨਿਪਾਲੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਸੋਸ਼ਲ ਮੀਡੀਆ ’ਤੇ ਕਿਹਾ...

Ad Position 21
No active advertisement
ਅਜੀਤ ਡੈਸਕ 23-11-2026

ਬਾਲੇਨ-ਮੋਦੀ ਕਰਨਗੇ ਰਾਮ-ਸੀਤਾ ਦੀ ਜਨਮ ਭੂਮੀ ਨੂੰ ਜੋੜਣ ਵਾਲੀ ਰੇਲ ਦਾ ਉਦਘਾਟਨ
ਅੱਜ ਕਰਨਗੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 22 ਨਵੰਬਰ (ਉਪਮਾ ਡਾਗਾ ਪਾਰਥ)- ਨਿਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ, ਜਿਨ੍ਹਾਂ ਨੂੰ ਬਾਲੇਨ ਵੀ ਕਿਹਾ ਜਾਂਦਾ ਹੈ, ਆਪਣੇ ਦੋ ਦਿਨਾ ਦੌਰੇ ’ਤੇ ਐਤਵਾਰ ਨੂੰ ਦਿੱਲੀ ਪਹੁੰਚੇ। ਨਿਪਾਲ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ, ਜਿਸ ਨੂੰ ਦੋਵੇਂ ਗੁਆਂਢੀ ਦੇਸ਼ਾਂ ਦੇ ਰਿਸ਼ਤਿਆਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵਲੋਂ ਐਤਵਾਰ ਸ਼ਾਮ ਨੂੰ ਨਿਪਾਲੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਭਾਰਤ ਨਿਪਾਲ ਨਾਲ ਆਪਣੇ ਵਿਸ਼ੇਸ਼ ਦੋਸਤੀ ਵਾਲੇ ਸੰਬੰਧਾਂ ਨੂੰ ਮਹੱਤਵ ਦਿੰਦਾ ਹੈ। ਨਿਪਾਲ ਦੇ ਪ੍ਰਧਾਨ ਮੰਤਰੀ ਆਪਣੇ ਦੌਰੇ ਦੌਰਾਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਉਸ ਤੋਂ ਪਹਿਲਾਂ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਰਸਮੀ ਸਵਾਗਤ ਕੀਤਾ ਜਾਏਗਾ, ਜਿਸ ਤੋਂ ਬਾਅਦ ਉਹ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨ ਰਾਜਘਾਟ ਜਾਣਗੇ। ਜਿਸ ਤੋਂ ਬਾਅਦ ਹੈਦਰਾਬਾਦ ਹਾਊਸ ਵਿਖੇ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਹੋਵੇਗੀ। ਦੋਵੇਂ ਨੇਤਾ ਮੁਲਾਕਾਤ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਨਿਪਾਲੀ ਹਮਅਹੁਦਾ ਭਗਵਾਨ ਰਾਮ ਦੇ ਜਨਮ ਸਥਾਨ ਅਯੁੱਧਿਆ ਅਤੇ ਨਿਪਾਲ ’ਚ ਮਾਤਾ ਸੀਤਾ ਦੀ ਜਨਮ ਸਥਲੀ ਜਨਕਪੁਰਧਾਮ ਦਰਮਿਆਨ ਚੱਲਣ ਵਾਲੀ ਨਵੀਂ ਰੇਲ ਦਾ ਉਦਘਾਟਨ ਕਰਨਗੇ। ਹਫ਼ਤੇ ’ਚ ਇਕ ਦਿਨ ਚੱਲਣ ਵਾਲੀ ਇਹ ਰੇਲ 604 ਕਿੱਲੋਮੀਟਰ ਦਾ ਸਫ਼ਰ ਤੈਅ ਕਰੇਗੀ। ਹਰ ਸਨਿਚਰਵਾਰ ਤੋਂ ਜਨਕਪੁਰਧਾਮ ਅਤੇ ਅਯੁੱਧਿਆ ਕੈਂਟ ਤੋਂ ਹਰ ਸੋਮਵਾਰ ਨੂੰ ਇਸ ਰੇਲ ’ਚ 19 ਘੰਟੇ 15 ਮਿੰਟ ਦਾ ਸਫ਼ਰ ਹੋਵੇਗਾ। ਇਸ ਰੇਲ ਦੇ ਮੁੱਖ ਸਟਾਪੇਜ ਅਯੁੱਧਿਆ ਧਾਮ, ਸੀਤਾਮੜੀ, ਗੋਰਖਪੁਰ, ਮਧੂਬਨੀ ਅਤੇ ਜੈਨਗਰ ਹਨ। 

Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਸੰਸਦ ਦੇ ਹੇਠਲੇ ਸਦਨ ’ਚ ਡੈਮੋਕਰੈਟਿਕ ਪਾਰਟੀ ਨੂੰ ਇਤਿਹਾਸਕ ਬਹੁਮਤ- 258 ਸੀਟਾਂ ਜਿੱਤੀਆਂ ਅਗਲੀ ਖ਼ਬਰ ਡੀ.ਆਈ.ਜੀ. ਭੁੱਲਰ ਮਾਮਲਾ: ਈ.ਡੀ. ਵਲੋਂ ਪੰਜਾਬ ਦੇ 7 ਮੌਜੂਦਾ ਤੇ ਸੇਵਾਮੁਕਤ ਆਈ.ਏ.ਐੱਸ. ਅਤੇ ਆਈ.ਪੀ.ਐੱਸ. ਅਧਿਕਾਰੀ ਤਲਬ
Ad Position 24