23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸੁਪਰੀਮ ਕੋਰਟ ਵਲੋਂ ਦਿੱਲੀ ’ਚ ਸਿਰਫ਼ ਬੀ.ਐਸ.-6 ਗੱਡੀਆਂ ਨੂੰ ਮਨਜ਼ੂਰੀ ਦੇਣ ਦਾ ਸਮਰਥਨ ਮੰਗਿਆ 5 ਸਾਲ ਦਾ ਰੋਡ ਮੈਪ

ਸੁਪਰੀਮ ਕੋਰਟ ਵਲੋਂ ਦਿੱਲੀ ’ਚ ਸਿਰਫ਼ ਬੀ.ਐਸ.-6 ਗੱਡੀਆਂ ਨੂੰ ਮਨਜ਼ੂਰੀ ਦੇਣ ਦਾ ਸਮਰਥਨ ਮੰਗਿਆ 5 ਸਾਲ ਦਾ ਰੋਡ ਮੈਪ

Ad Position 21
No active advertisement
ਅਜੀਤ ਡੈਸਕ 24-11-2026


ਨਵੀਂ ਦਿੱਲੀ, 23ਨਵੰਬਰ (ਜਗਤਾਰ ਸਿੰਘ)-ਦਿੱਲੀ-ਐਨ.ਸੀ.ਆਰ. ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਉਹ ਰਾਸ਼ਟਰੀ ਰਾਜਧਾਨੀ ਵਿਚ ਸਿਰਫ਼ ਬੀ.ਐਸ-6 ਮਾਪਦੰਡਾਂ ਵਾਲੀਆਂ ਗੱਡੀਆਂ ਨੂੰ ਹੀ ਚਲਾਉਣ ਅਤੇ ਦਾਖਲ ਹੋਣ ਦੀ ਆਗਿਆ ਦੇਣ ਦੇ ਹੱਕ ਵਿਚ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਵਲੋਂ ਭਾਰੀ ਵਪਾਰਕ ਗੱਡੀਆਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਪੰਜ ਸਾਲਾਂ ਦੀ ਯੋਜਨਾ ਤਿਆਰ ਕਰਨ ਦਾ ਸੁਝਾਅ ਦਿੱਤਾ ਹੈ। ਜਸਟਿਸ ਬਾਗਚੀ ਨੇ ਜ਼ੁਬਾਨੀ ਟਿੱਪਣੀ ਕਰਦਿਆਂ ਕਿਹਾ ਕਿ ਅਦਾਲਤ ਇਸ ਗੱਲ ‘ਤੇ ਸਪੱਸ਼ਟ ਹੈ ਕਿ ਜੇਕਰ ਪੂਰੇ ਐਨ.ਸੀ.ਆਰ. ਵਿਚ ਨਹੀਂ, ਤਾਂ ਘੱਟੋ-ਘੱਟ ਦਿੱਲੀ ਵਿਚ ਸਿਰਫ਼ ਬੀ.ਐਸ-6 ਗੱਡੀਆਂ ਨੂੰ ਹੀ ਇਜਾਜ਼ਤ ਦਿੱਤੀ ਜਾਵੇਗੀ।ਅਦਾਲਤ ਨੂੰ ਬੀ.ਐਸ-4 ਗੱਡੀ ਮਾਲਕਾਂ ਨੂੰ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਅਤੇ ਤੇਲ ਲੈਣ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਗਿਆ, ਜਿਸ ‘ਤੇ ਚੀਫ਼ ਜਸਟਿਸ ਨੇ ਕਿਹਾ ਕਿ ਫ਼ਿਲਹਾਲ ਅਗਲੇ ਇੱਕ ਮਹੀਨੇ ਤੱਕ ਮੌਜੂਦਾ ਸਥਿਤੀ ਵਿਚ ਕੋਈ ਤੁਰੰਤ ਬਦਲਾਅ ਨਹੀਂ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਫਲਾਂ, ਸਬਜ਼ੀਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਇਸ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਗੋਦਾਮ ਬਣਾਉਣ ਅਤੇ ਉੱਥੋਂ ਸ਼ਹਿਰ ਦੇ ਅੰਦਰ ਸਾਮਾਨ ਲਿਆਉਣ ਲਈ ਬੈਟਰੀ ਨਾਲ ਚੱਲਣ ਵਾਲੀਆਂ ਜਾਂ ਪ੍ਰਦੂਸ਼ਣ ਰਹਿਤ ਗੱਡੀਆਂ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ 1 ਨਵੰਬਰ, 2026 ਤੋਂ ਦਿੱਲੀ ਤੋਂ ਬਾਹਰ ਰਜਿਸਟਰਡ ਬੀ.ਐਸ-6 ਤੋਂ ਹੇਠਲੇ ਮਾਪਦੰਡਾਂ ਵਾਲੀਆਂ ਗੱਡੀਆਂ ਦੇ ਰਾਜਧਾਨੀ ਵਿਚ ਦਾਖ਼ਲੇ ‘ਤੇ ਪਹਿਲਾਂ ਹੀ ਪਾਬੰਦੀ ਲੱਗੀ ਹੋਈ ਹੈ, ਜੋ 31 ਜਨਵਰੀ, 2027 ਤੱਕ ਜਾਰੀ ਰਹੇਗੀ ।

Ad Position 22
No active advertisement
ਪਿਛਲੀ ਖ਼ਬਰ ਈ.ਟੀ.ਟੀ. 2364 ਅਧਿਆਪਕ ਯੂਨੀਅਨ ਵਲੋਂ 29 ਨੂੰ ਗੰਭੀਰਪੁਰ ਵਿਖੇ ਰੋਸ ਧਰਨੇ ਦਾ ਐਲਾਨ ਅਗਲੀ ਖ਼ਬਰ ਵਪਾਰੀਆਂ ਲਈ ਵੀਜ਼ਾ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਵਾਸਤੇ ਭਾਰਤ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਾਂ- ਚੀਨ
Ad Position 24