23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਆਓ, ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਕਰੀਏ-ਰਾਸ਼ਟਰਪਤੀ

ਆਓ, ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਕਰੀਏ-ਰਾਸ਼ਟਰਪਤੀ

Ad Position 21
No active advertisement
ਅਜੀਤ ਡੈਸਕ 24-11-2026

ਨਵੀਂ ਦਿੱਲੀ, 23 ਨਵੰਬਰ (ਪੀ.ਟੀ.ਆਈ.) - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੋਮਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਸਮਾਜ ਤੇ ਰਾਸ਼ਟਰ ਦੀ ਭਲਾਈ ਵਿਚ ਯੋਗਦਾਨ ਪਾਉਣ ਦਾ ਪ੍ਰਣ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤਾ ਗਿਆ ‘ਇੱਕ ਓਅੰਕਾਰ’ ਦਾ ਸੰਦੇਸ਼, ਅਸਲ ਵਿਚ, ਸਮੁੱਚੀ ਮਨੁੱਖਤਾ ਦੀ ਏਕਤਾ ਦਾ ਸੰਦੇਸ਼ ਹੈ। ਰਾਸ਼ਟਰਪਤੀ ਨੇ ਕਿਹਾ ਕਿ ਗੁਰੂ ਜੀ ਨੇ ਜਾਤ-ਪਾਤ ਦੇ ਭੇਦਭਾਵ, ਸਮਾਜਿਕ ਦਰਜਾਬੰਦੀ ਅਤੇ ਵਿਤਕਰੇ ਤੋਂ ਮੁਕਤ ਸਮਾਜ ਦੀ ਸਿਰਜਣਾ ਕਰਨ ’ਤੇ ਜ਼ੋਰ ਦਿੱਤਾ ਸੀ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ, “ਇਸ ਪਵਿੱਤਰ ਮੌਕੇ ’ਤੇ, ਆਓ ਅਸੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਪ੍ਰਣ ਕਰੀਏ ਅਤੇ ਸੇਵਾ, ਸਮਾਨਤਾ ਤੇ ਸਦਭਾਵਨਾ ਦੇ ਮੁੱਲਾਂ ਨੂੰ ਕਾਇਮ ਰੱਖਦੇ ਹੋਏ ਸਮਾਜ ਅਤੇ ਰਾਸ਼ਟਰ ਦੀ ਭਲਾਈ ਵਿਚ ਯੋਗਦਾਨ ਪਾਈਏ।” ਰਾਸ਼ਟਰਪਤੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਿਖਾਇਆ ਸੀ ਕਿ ਪਿਆਰ, ਦਇਆ ਅਤੇ ਮਨੁੱਖਤਾ ਦੀ ਸੇਵਾ ਸਾਡੇ ਜੀਵਨ ਦਾ ਆਧਾਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਵਿਚ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਵਿਸ਼ੇਸ਼ ਸਥਾਨ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਗੁਰੂ ਜੀ ਨੇ ਲੋਕਾਂ ਨੂੰ ਪ੍ਰਮਾਤਮਾ ਨੂੰ ਯਾਦ ਰੱਖਣ, ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀ ਰੋਜ਼ੀ-ਰੋਟੀ ਕਮਾਉਣ ਅਤੇ ਆਪਣੀ ਕਮਾਈ ਨੂੰ ਦੂਜਿਆਂ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ‘ਲੰਗਰ’ ਦੀ ਪ੍ਰਥਾ ਰਾਹੀਂ, ਗੁਰੂ ਜੀ ਨੇ ਸਮਾਜਿਕ ਸਮਾਨਤਾ, ਭਾਈਚਾਰੇ ਅਤੇ ਨਿਰਸਵਾਰਥ ਸੇਵਾ ਦੇ ਮੁੱਲਾਂ ਨੂੰ ਅਮਲੀ ਰੂਪ ਵਿਚ ਦਰਸਾਇਆ। ਸੰਦੇਸ਼ ਵਿਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਭਾਰਤ ਅਤੇ ਵਿਦੇਸ਼ਾਂ ਵਿਚ ਰਹਿ ਰਹੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ’ਤੇ ਵਟਸਐਪ ਖੁੱਲ੍ਹਾ ਛੱਡਣਾ ਪੈ ਸਕਦਾ ਹੈ ਮਹਿੰਗਾ ਅਗਲੀ ਖ਼ਬਰ ਗੁ: ਨਾਨਕਸਰ ਸਠਿਆਲਾ ਤੋਂ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24