ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਗਤ ਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਪ੍ਰਧਾਨ ਮੰਤਰੀ ਨੇ ਪ੍ਰਕਾਸ਼ ਪੁਰਬ ਦੀਆਂ ਨਿੱਘੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਹਨ ਅਤੇ ਦਇਆ, ਸਦਭਾਵਨਾ ਤੇ ਸਰਬੱਤ ਦੇ ਭਲੇ ਵਾਲੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਹਨ। ਖੜਗੇ ਨੇ ਵਧਾਈ ਦਿੰਦਿਆਂ ਸਮਾਨਤਾ, ਦਇਆ, ਕਿਰਤ, ਸੇਵਾ ਅਤੇ ਮਨੁੱਖਤਾ ਦੀ ਏਕਤਾ ਦੇ ਸੰਦੇਸ਼ ਨੂੰ ਯਾਦ ਕੀਤਾ ਅਤੇ ਲੋਕਾਂ ’ਚ ਸਦਭਾਵਨਾ ਲਈ ਅਰਦਾਸ ਕੀਤੀ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ, ਤਿਆਗ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਹਮੇਸ਼ਾ ਸਾਰਿਆਂ ਦਾ ਮਾਰਗ ਦਰਸ਼ਨ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਮੋਦੀ,ਖੜਗੇ ਤੇ ਰਾਹੁਲ ਨੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ
ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਗਤ ਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ...
ਅਜੀਤ ਡੈਸਕ
25-11-2026