24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਾਕਿ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਵਧਾਈ

ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਮੇਤ ਦੁਨੀਆ ਭਰ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਦਿਲੋਂ ਮੁਬਾਰਕਬਾਦ...

Ad Position 21
No active advertisement
ਅਜੀਤ ਡੈਸਕ 25-11-2026

ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਮੇਤ ਦੁਨੀਆ ਭਰ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ । ਆਪਣੇ ਵਿਸ਼ੇਸ਼ ਸੰਦੇਸ਼ ’ਚ ਰਾਸ਼ਟਰਪਤੀ ਜ਼ਰਦਾਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪੈਗ਼ਾਮ ਸਹਿਣਸ਼ੀਲਤਾ, ਆਪਸੀ ਸਤਿਕਾਰ ਅਤੇ ਭਾਈਚਾਰਕ ਸਾਂਝ ਦਾ ਸਬਕ ਦਿੰਦਾ ਹੈ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਮਨੁੱਖਤਾ ਦੀ ਸੇਵਾ ਵਾਲੀਆਂ ਸਿੱਖਿਆਵਾਂ ਅੱਜ ਵੀ ਸਾਡੇ ਸਾਰਿਆਂ ਲਈ ਚਾਨਣ ਮੁਨਾਰਾ ਹਨ।  ਇਸ ਮੌਕੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾਂ ਸ਼ਾਂਤੀ, ਸਹਿਣਸ਼ੀਲਤਾ, ਬਰਾਬਰੀ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ । ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਾਕਿ ਸਰਕਾਰ ਸਿੱਖਾਂ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੀ ਰਾਖੀ ਕਰਨ ਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਲੋੜੀਂਦੀ ਸਹੂਲਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

Ad Position 22
No active advertisement
ਪਿਛਲੀ ਖ਼ਬਰ ਨਹੁੰ-ਮਾਸ ਦੇ ਰਿਸ਼ਤੇ ਤੋਂ ਸੰਬੰਧਾਂ ’ਚ ਆਈ ਖਟਾਸ ਅਤੇ ਮੁੜ ਸੰਬੰਧ ਸੁਰਜੀਤ ਹੋਣ ਦਾ ਭਾਜਪਾ-ਅਕਾਲੀ ਗੱਠਜੋੜ ਦਾ ਸਫ਼ਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ,ਖੜਗੇ ਤੇ ਰਾਹੁਲ ਨੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ
Ad Position 24