24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਜਪਾ-ਅਕਾਲੀ ਦਲ (ਬ) ਗੱਠਜੋੜ ਪੰਜਾਬ ਦੀ ਪਸੰਦ ਬਣੇਗਾ-ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਲ ਕੇ ਲੜਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਮੰਗਲਵਾਰ ਨੂੰ ਐਲਾਨ ਤੋਂ ਬਾਅਦ ਕਿਹਾ ਕਿ ਅਕਾਲੀ ਦਲ-ਭਾਜਪਾ ਦਾ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੇਗਾ। ਮੋਦੀ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਪਾਏ ਸੰਦੇਸ਼ ਰਾਹੀਂ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਨੂੰ ਸਭ ਤੋਂ ਉਪਰ ਰੱਖਣਾ...

Ad Position 21
No active advertisement
ਅਜੀਤ ਡੈਸਕ 25-11-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਲ ਕੇ ਲੜਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਮੰਗਲਵਾਰ ਨੂੰ ਐਲਾਨ ਤੋਂ ਬਾਅਦ ਕਿਹਾ ਕਿ ਅਕਾਲੀ ਦਲ-ਭਾਜਪਾ ਦਾ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੇਗਾ। ਮੋਦੀ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਪਾਏ ਸੰਦੇਸ਼ ਰਾਹੀਂ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਨੂੰ ਸਭ ਤੋਂ ਉਪਰ ਰੱਖਣਾ ਹੈ। ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਐਨ. ਡੀ. ਏ. ਪਰਿਵਾਰ ’ਚ ਵਾਪਸੀ ਹੋ ਰਹੀ ਹੈ ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ। ਮੋਦੀ ਨੇ ਕਿਹਾ ਕਿ ਸਾਡਾ ਗੱਠਜੋੜ ਇਕ ਸੁਭਾਵਿਕ ਗੱਠਜੋੜ ਹੈ ਜੋ ਇਹ ਯਕੀਨੀ ਬਣਾਏਗਾ ਕਿ ਪੰਜਾਬ ਨੂੰ ਲੋਕ ਭਲਾਈ ਵਾਲਾ ਸ਼ਾਸਨ ਮਿਲੇ, ਜੋ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਲੈ ਕੇ ਜਾਏ। ਇਸ ਮੌਕੇ ਪ੍ਰਧਾਨ ਮੰਤਰੀ ਨੇ ਪੁਰਾਣੇ ਨੇਤਾਵਾਂ ਨੂੰ ਵੀ ਯਾਦ ਕੀਤਾ, ਜਿਸ ’ਚ ਅਟਲ ਬਿਹਾਰੀ ਵਾਜਪਾਈ, ਲਾਲ ਕ੍ਰਿਸ਼ਨ ਅਡਵਾਨੀ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਨਾਂਅ ਲੈਂਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤਾ ਗਿਆ ਅਕਾਲੀ ਦਲ-ਭਾਜਪਾ ਗੱਠਜੋੜ ਸਮੇਂ ਦੀ ਕਸੌਟੀ ’ਤੇ ਖਰਾ ਉਤਰਿਆ ਹੈ।  

 

Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਇਕੱਠੇ ਲੜਨਗੇ ਭਾਜਪਾ ਤੇ ਅਕਾਲੀ ਦਲ-ਅਮਿਤ ਸ਼ਾਹ ਅਗਲੀ ਖ਼ਬਰ ਨਨਕਾਣਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24