25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਸੀ.ਬੀ.ਆਈ. ਤੇ ਈ.ਡੀ. ਜਾਂਚ ਦੇ ਆਦੇਸ਼ ਰੱਦ

ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਸੀ.ਬੀ.ਆਈ. ਤੇ ਈ.ਡੀ. ਜਾਂਚ ਦੇ ਆਦੇਸ਼ ਰੱਦ

Ad Position 21
No active advertisement
ਅਜੀਤ ਡੈਸਕ 26-11-2026

ਨਵੀਂ ਦਿੱਲੀ, 25 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਕਥਿਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਇਲਾਹਾਬਾਦ ਹਾਈ ਕੋਰਟ ਵਲੋਂ ਸੀ.ਬੀ.ਆਈ. ਤੇ ਈ.ਡੀ. ਨੂੰ ਜਾਂਚ ਕਰਨ ਦੇ ਦਿੱਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਇਲਾਹਾਬਾਦ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਖ਼ਾਰਜ ਕੀਤਾ, ਜਿਨ੍ਹਾਂ ’ਚ ਏਜੰਸੀਆਂ ਨੂੰ ਸ਼ਿਕਾਇਤ ਦੀ ਪੜਤਾਲ ਕਰਨ ਤੇ ਪ੍ਰਗਤੀ ਰਿਪੋਰਟ ਦੇਣ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਹਾਈ ਕੋਰਟ ਵਲੋਂ 20 ਜੁਲਾਈ ਨੂੰ ਸੀ.ਬੀ.ਆਈ. ਦੇ ਹਲਫ਼ਨਾਮੇ ‘ਤੇ ਅਸੰਤੁਸ਼ਟੀ ਜਤਾਉਂਦਿਆਂ ਨਵਾਂ ਹਲਫ਼ਨਾਮਾ ਦਾਇਰ ਕਰਨ ਦੇ ਦਿੱਤੇ ਗਏ ਨਿਰਦੇਸ਼ ਵੀ ਰੱਦ ਕਰ ਦਿੱਤੇ ਗਏ ਹਨ। ਸੁਪਰੀਮ ਕੋਰਟ ਨੇ ਮਾਮਲਾ ਨਵੇਂ ਸਿਰੇ ਤੋਂ ਸੁਣਵਾਈ ਲਈ ਇਲਾਹਾਬਾਦ ਹਾਈ ਕੋਰਟ ਨੂੰ ਵਾਪਸ ਭੇਜ ਦਿੱਤਾ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਕੋਈ ਵੀ ਹੁਕਮ ਪਾਸ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਕੇਸ ’ਚ ਧਿਰ ਬਣਾਇਆ ਜਾਵੇ ਤੇ ਉਨ੍ਹਾਂ ਦੀ ਗੱਲ ਸੁਣੀ ਜਾਵੇ, ਜਿਸ ’ਚ ਪਟੀਸ਼ਨ ਦੀ ਸੁਣਵਾਈ ਯੋਗਤਾ ਵੀ ਸ਼ਾਮਿਲ ਹੈ। ਇਹ ਮਾਮਲਾ ਕਰਨਾਟਕ ਦੇ ਭਾਜਪਾ ਵਰਕਰ ਐੱਸ. ਵਿਗਨੇਸ਼ ਸ਼ਿਸ਼ਿਰ ਦੀ ਸ਼ਿਕਾਇਤ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਰਾਹੁਲ ਗਾਂਧੀ ’ਤੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਹੋਣ ਦਾ ਦੋਸ਼ ਲਾਇਆ ਸੀ। ਇਸ ਤੋਂ ਪਹਿਲਾਂ 17 ਅਗਸਤ ਨੂੰ ਸੁਪਰੀਮ ਕੋਰਟ ਨੇ ਹਾਈ ਕੋਰਟ ਦੀ ਕਾਰਵਾਈ ਤੇ ਏਜੰਸੀਆਂ ਵਲੋਂ ਰਿਪੋਰਟ ਪੇਸ਼ ਕਰਨ ’ਤੇ ਰੋਕ ਲਗਾਈ ਸੀ।

Ad Position 22
No active advertisement
ਪਿਛਲੀ ਖ਼ਬਰ ਦੇਸ਼ ਦੇ ਬਿਜਲੀ ਉਤਪਾਦਨ ’ਚ ਪ੍ਰਮਾਣੂ ਬਿਜਲੀ ਦੀ 3.1 ਫ਼ੀਸਦੀ ਹਿੱਸੇਦਾਰੀ ਨਾਲ 100 ਗੀਗਾਵਾਟ ਦਾ ਸੁਪਨਾ ਅਗਲੀ ਖ਼ਬਰ ਭਾਰਤ ਤੇ ਚੀਨ ਵਿਚਾਲੇ ਸਰਹੱਦੀ ਮੁੱਦਿਆਂ ’ਤੇ ਉੱਚ ਪੱਧਰੀ ਗੱਲਬਾਤ
Ad Position 24