26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੌਰਭ ਦਾਸ ਦੀ ਪਟੀਸ਼ਨ ’ਤੇ ਕੇਂਦਰ ਵਿਦੇਸ਼ ਮੰਤਰਾਲਾ ਤੇ ਖੇਤਰੀ ਪਾਸਪੋਰਟ ਅਧਿਕਾਰੀ ਨੂੰ ਨੋਟਿਸ

ਸੌਰਭ ਦਾਸ ਦੀ ਪਟੀਸ਼ਨ ’ਤੇ ਕੇਂਦਰ ਵਿਦੇਸ਼ ਮੰਤਰਾਲਾ ਤੇ ਖੇਤਰੀ ਪਾਸਪੋਰਟ ਅਧਿਕਾਰੀ ਨੂੰ ਨੋਟਿਸ

Ad Position 21
No active advertisement
ਅਜੀਤ ਡੈਸਕ 27-11-2026

ਨਵੀਂ ਦਿੱਲੀ, 26 ਨਵੰਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਕਾਕਰੋਚ ਜਨਤਾ ਪਾਰਟੀ ਦੇ ਸਹਿ-ਕਨਵੀਨਰ ਸੌਰਭ ਦਾਸ ਦੀ ਉਸ ਪਟੀਸ਼ਨ ‘ਤੇ ਕੇਂਦਰ ਸਰਕਾਰ, ਵਿਦੇਸ਼ ਮੰਤਰਾਲਾ ਅਤੇ ਖੇਤਰੀ ਪਾਸਪੋਰਟ ਅਧਿਕਾਰੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ, ਜਿਸ ਵਿਚ ਉਨ੍ਹਾਂ ਨੂੰ ਲੰਡਨ ਜਾਣ ਤੋਂ ਰੋਕੇ ਜਾਣ ਨੂੰ ਚੁਣੌਤੀ ਦਿੱਤੀ ਗਈ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 9 ਦਸੰਬਰ ਨੂੰ ਤੈਅ ਕੀਤੀ ਹੈ। ਵੀਰਵਾਰ ਨੂੰ ਜਸਟਿਸ ਅਮਿਤ ਮਹਾਜਨ ਦੀ ਅਦਾਲਤ ਵਿਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਮੁੰਬਈ ਪੁਲਿਸ ਦੀ ਬੇਨਤੀ ’ਤੇ ਸੌਰਭ ਦਾਸ ਖ਼ਿਲਾਫ਼ 22-23 ਨਵੰਬਰ ਨੂੰ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਗਿਆ ਸੀ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਸੌਰਭ ਦਾਸ ਦੇ ਪਾਸਪੋਰਟ ਵਿਚ ਜਨਮ ਸਥਾਨ, ਪਤਾ ਅਤੇ ਮਾਤਾ-ਪਿਤਾ ਦੇ ਵੇਰਵਿਆਂ ਨੂੰ ਲੈ ਕੇ ਕਥਿਤ ਬੇਨਿਯਮੀਆਂ ਪਾਈਆਂ ਗਈਆਂ ਹਨ, ਜਿਸ ਬਾਰੇ ਚੇਨਈ ਦੇ ਖੇਤਰੀ ਪਾਸਪੋਰਟ ਦਫ਼ਤਰ ਵੱਲੋਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਇਹ ਬੇਨਿਯਮੀਆਂ ਉਨ੍ਹਾਂ ਦੀ ਨਾਗਰਿਕਤਾ ਨਾਲ ਜੁੜੀਆਂ ਹੋ ਸਕਦੀਆਂ ਹਨ। ਸੌਰਭ ਦਾਸ ਦੇ ਵਕੀਲ ਅਖਿਲ ਸਿੱਬਲ ਨੇ ਦਲੀਲ ਦਿੱਤੀ ਕਿ ਹਵਾਈ ਅੱਡੇ ‘ਤੇ ਰੋਕੇ ਜਾਣ ਸਮੇਂ ਉਨ੍ਹਾਂ ਨੂੰ ਕਿਸੇ ਵੀ ਲੁੱਕਆਊਟ ਸਰਕੁਲਰ ਜਾਂ ਯਾਤਰਾ ਪਾਬੰਦੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ ਅਤੇ ਨਾ ਹੀ ਉਨ੍ਹਾਂ ਦਾ ਪਾਸਪੋਰਟ ਰੱਦ ਕੀਤਾ ਗਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਕਿ ਅਜੇ ਉਨ੍ਹਾਂ ਦਾ ਪਾਸਪੋਰਟ ਰੱਦ ਜਾਂ ਮੁਅੱਤਲ ਨਹੀਂ ਕੀਤਾ ਗਿਆ ਹੈ, ਸਗੋਂ ਜਾਂਚ ਪੂਰੀ ਹੋਣ ਤੱਕ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸੌਰਵ ਦਾਸ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਅਗਲੀ ਖ਼ਬਰ ਕੀ ਯੂ.ਪੀ. ਦਾ ਮੁਸਲਮਾਨ ਓਵੈਸੀ ਦਾ ਸਾਥ ਦੇਵੇਗਾ ?
Ad Position 24