26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਸਦ ਦਾ ਵਿਸ਼ੇਸ਼ ਇਜਲਾਸ 30 ਨਵੰਬਰ ਤੋਂ ਹੱਦਬੰਦੀ ਤੇ ਔਰਤਾਂ ਲਈ ਰਾਖਵਾਂਕਰਨ ਏਜੰਡੇ ’ਤੇ

ਸੰਸਦ ਦਾ ਵਿਸ਼ੇਸ਼ ਇਜਲਾਸ 30 ਨਵੰਬਰ ਤੋਂ ਹੱਦਬੰਦੀ ਤੇ ਔਰਤਾਂ ਲਈ ਰਾਖਵਾਂਕਰਨ ਏਜੰਡੇ ’ਤੇ

Ad Position 21
No active advertisement
ਅਜੀਤ ਡੈਸਕ 27-11-2026

ਨਵੀਂ ਦਿੱਲੀ, 26 ਨਵੰਬਰ (ਪੀ. ਟੀ. ਆਈ.)-ਸੰਸਦ ਦਾ ਵਿਸ਼ੇਸ਼ ਇਜਲਾਸ 30 ਨਵੰਬਰ ਤੋਂ ਬੁਲਾਇਆ ਗਿਆ ਹੈ, ਜਿਸ ਵਿਚ ਜ਼ਰੂਰੀ ਕੰਮਕਾਜ ਨਿਬੇੜੇ ਜਾਣਗੇ। ਅਜਿਹੇ ਸੰਕੇਤ ਮਿਲ ਰਹੇ ਹਨ ਕਿ ਸਰਕਾਰ ਉਸ ਸੰਵਿਧਾਨਕ ਸੋਧ ਬਿੱਲ ਨੂੰ ਮੁੜ ਪੇਸ਼ ਕਰ ਸਕਦੀ ਹੈ, ਜਿਸ ਵਿਚ ਔਰਤਾਂ ਲਈ ਰਾਖਵਾਂਕਰਨ ਲਾਗੂ ਕਰਨ ਨੂੰ ਹੱਦਬੰਦੀ ਪ੍ਰਕਿਰਿਆ ਨਾਲ ਜੋੜਿਆ ਜਾਵੇਗਾ।ਸਰਕਾਰ ਵਲੋਂ ਵੀਰਵਾਰ ਨੂੰ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਜਵੀਜ਼ ਰੱਖਣ ਤੋਂ ਕੁਝ ਘੰਟਿਆਂ ਬਾਅਦ ਹੀ ਲੋਕ ਸਭਾ ਨੂੰ 30 ਨਵੰਬਰ ਅਤੇ ਰਾਜ ਸਭਾ ਨੂੰ 2 ਦਸੰਬਰ ਤੋਂ ਮੁੜ ਬੁਲਾਉਣ ਦਾ ਫੈਸਲਾ ਲਿਆ ਗਿਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਵਲੋਂ ਜਾਰੀ ਵੱਖ-ਵੱਖ ਹੁਕਮਾਂ ਤੋਂ ਬਾਅਦ ਦੋਵਾਂ ਸਦਨਾਂ ਨੂੰ ਮੁੜ ਬੁਲਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਕੰਮਕਾਜ ਦੀ ਲੋੜ ਅਨੁਸਾਰ ਇਹ ਇਜਲਾਸ 3 ਦਸੰਬਰ ਨੂੰ ਸਮਾਪਤ ਹੋ ਸਕਦੇ ਹਨ।ਇਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ ਸਰਕਾਰ ਨੇ ਲੋਕ ਸਭਾ ਸਪੀਕਰ ਅਤੇ ਰਾਜ ਸਭਾ ਚੇਅਰਮੈਨ ਨੂੰ ਬੇਨਤੀ ਕੀਤੀ ਸੀ ਕਿ ਜ਼ਰੂਰੀ ਸਰਕਾਰੀ ਕੰਮਕਾਜ ਨਿਬੇੜਨ ਲਈ ਲੋਕ ਸਭਾ ਨੂੰ 30 ਨਵੰਬਰ ਅਤੇ ਰਾਜ ਸਭਾ ਨੂੰ 2 ਦਸੰਬਰ ਤੋਂ ਮੁੜ ਬੁਲਾਇਆ ਜਾਵੇ।ਇਹ ਵਿਸ਼ੇਸ਼ ਇਜਲਾਸ ਅਸਲ ਵਿਚ ਮੌਨਸੂਨ ਇਜਲਾਸ ਦਾ ਹੀ ਇਕ ਵਿਸਥਾਰ ਹੋਣਗੇ। ਸੰਸਦ ਨੂੰ 13 ਅਗਸਤ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ ਪਰ ਬਾਅਦ ਵਿਚ ਇਸ ਇਜਲਾਸ ਨੂੰ ਰਸਮੀ ਤੌਰ ‘ਤੇ ਸਮਾਪਤ ਕਰ ਦਿੱਤਾ ਗਿਆ ਸੀ।ਸੂਤਰਾਂ ਅਨੁਸਾਰ, ਇਨ੍ਹਾਂ ਵਿਸ਼ੇਸ਼ ਇਜਲਾਸਾਂ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ, ਜਿਸ ਵਿਚ ਹੱਦਬੰਦੀ ਨਾਲ ਜੁੜੇ ਔਰਤਾਂ ਦੇ ਰਾਖਵਾਂਕਰਨ ਦੇ ਮੁੱਦੇ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਹ ਘਟਨਾਕ੍ਰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਤੋਂ ਬਾਅਦ ਸਾਹਮਣੇ ਆਇਆ ਹੈ, ਜਿਸ ਵਿਚ ਉਨ੍ਹਾਂ ਵੀਰਵਾਰ ਨੂੰ ਕਿਹਾ ਸੀ ਕਿ ਕੋਈ ਵੀ ਤਾਕਤ ਔਰਤਾਂ ਨੂੰ ਇਨਸਾਫ਼ ਮਿਲਣ ਤੋਂ ਨਹੀਂ ਰੋਕ ਸਕਦੀ।

Ad Position 22
No active advertisement
ਪਿਛਲੀ ਖ਼ਬਰ ਕੋਈ ਵੀ ਤਾਕਤ ਔਰਤਾਂ ਨੂੰ ਇਨਸਾਫ਼ ਮਿਲਣ ਤੋਂ ਨਹੀਂ ਰੋਕ ਸਕਦੀ-ਪ੍ਰਧਾਨ ਮੰਤਰੀ ਅਗਲੀ ਖ਼ਬਰ ਮੋਗਾ ਰੈਲੀ ’ਚ ਵੱਡੇ ਇਕੱਠ ਨਾਲ ਆਮ ਆਦਮੀ ਪਾਰਟੀ ਨੇ ਵਜਾਇਆ ਚੋਣ ਬਿਗਲ
Ad Position 24