27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬੀ.ਐਸ.ਐਫ. ਵਲੋਂ ਪਾਕਿਸਤਾਨੀ ਘੁਸਪੈਠੀਆ ਹਲਾਕ

ਬਮਿਆਲ, 27 ਨਵੰਬਰ (ਰਕੇਸ਼ ਸ਼ਰਮਾ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਨਰੋਟ ਜੈਮਲ ਸਿੰਘ ਅਧੀਨ ਆਉਂਦੇ ਪਿੰਡ ਪਹਾੜੀਪੁਰ ਨੇੜੇ ਦੇਰ ਰਾਤ ਕਰੀਬ 2 ਵਜੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੀ 109 ਬਟਾਲੀਅਨ ਦੇ ਜਵਾਨਾਂ ਵਲੋਂ ਭਾਰਤੀ ਹੱਦ ਅੰਦਰ ਦਾਖ਼ਲ ਹੋ ਰਹੇ...

Ad Position 21
No active advertisement
ਅਜੀਤ ਡੈਸਕ 28-11-2026

ਬਮਿਆਲ, 27 ਨਵੰਬਰ (ਰਕੇਸ਼ ਸ਼ਰਮਾ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਨਰੋਟ ਜੈਮਲ ਸਿੰਘ ਅਧੀਨ ਆਉਂਦੇ ਪਿੰਡ ਪਹਾੜੀਪੁਰ ਨੇੜੇ ਦੇਰ ਰਾਤ ਕਰੀਬ 2 ਵਜੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੀ 109 ਬਟਾਲੀਅਨ ਦੇ ਜਵਾਨਾਂ ਵਲੋਂ ਭਾਰਤੀ ਹੱਦ ਅੰਦਰ ਦਾਖ਼ਲ ਹੋ ਰਹੇ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬੀ.ਓ.ਪੀ. ਪਹਾੜੀਪੁਰ ਨੇੜੇ ਅੰਤਰਰਾਸ਼ਟਰੀ ਸਰਹੱਦ ਤੋਂ ਕਰੀਬ 120 ਮੀਟਰ ਭਾਰਤੀ ਖੇਤਰ ਅੰਦਰ ਪਾਕਿਸਤਾਨ ਵਾਲੇ ਪਾਸਿਓਂ ਇਕ ਘੁਸਪੈਠੀਆ ਭਾਰਤੀ ਸਰਹੱਦ ਵੱਲ ਆਉਂਦਾ ਦਿਖਾਈ ਦਿੱਤਾ। ਇਸ ਦੌਰਾਨ ਬੀ.ਐਸ.ਐਫ. ਦੇ ਜਵਾਨਾਂ ਨੇ ਪੰਜ ਫਾਇਰ ਕੀਤੇ ਤੇ ਘੁਸਪੈਠੀਏ ਦੀ ਮੌਕੇ ’ਤੇ ਹੀ ਮੌਤ ਹੋ ਗਈ । ਘਟਨਾ ਤੋਂ ਬਾਅਦ ਸਵੇਰ ਹੁੰਦਿਆਂ ਹੀ ਮੌਕੇ ’ਤੇ ਪੰਜਾਬ ਪੁਲਿਸ ਅਤੇ ਹੋਰ ਸਬੰਧਿਤ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਪਹੁੰਚੇ ਹੋਏ ਸਨ। ਫਿਲਹਾਲ ਮ੍ਰਿਤਕ ਦੀ ਪਛਾਣ ਅਤੇ ਉਸ ਕੋਲੋਂ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਜਾਂ ਹੋਰ ਸਾਮਾਨ ਦੀ ਬਰਾਮਦਗੀ ਬਾਰੇ ਕੋਈ ਅਧਿਕਾਰਤ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।  ਇਸ ਸੰਬੰਧੀ ਡੀ.ਐਸ.ਪੀ. (ਆਰ) ਦੀਪਕ ਮਿਨਹਾਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ ਅਗਲੀ ਖ਼ਬਰ ਸੱਚਰ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਹਲਕੇ ਦੇ ਲੋਕ ਚਟਾਨ ਵਾਂਗ ਖੜ੍ਹੇ- ਰਾਜੂ ਭੀਲੋਵਾਲ
Ad Position 24