28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੰਸਦ ਮੈਂਬਰ ਚੰਦਰਸ਼ੇਖਰ ਬਾਰੇ ਫ਼ੈਸਲਾ ਰਾਖਵਾਂ

ਨਵੀਂ ਦਿੱਲੀ, 28 ਨਵੰਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਨਗੀਨਾ ਤੋਂ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਵਿਰੁੱਧ ਜਬਰ ਜਨਾਹ ਦੇ ਦੋਸ਼ਾਂ ਵਾਲੀ ਸ਼ਿਕਾਇਤ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਇਸ ਮਾਮਲੇ ’ਚ ਐੱਫ਼.ਆਈ.ਆਰ. ਦਰਜ....

Ad Position 21
No active advertisement
ਅਜੀਤ ਡੈਸਕ 29-11-2026

ਨਵੀਂ ਦਿੱਲੀ, 28 ਨਵੰਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਨਗੀਨਾ ਤੋਂ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਵਿਰੁੱਧ ਜਬਰ ਜਨਾਹ ਦੇ ਦੋਸ਼ਾਂ ਵਾਲੀ ਸ਼ਿਕਾਇਤ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਇਸ ਮਾਮਲੇ ’ਚ ਐੱਫ਼.ਆਈ.ਆਰ. ਦਰਜ ਕਰਨ ਦੇ ਨਿਰਦੇਸ਼ਾਂ ਸੰਬੰਧੀ ਆਪਣਾ ਆਦੇਸ਼ 23 ਦਸੰਬਰ ਨੂੰ ਸੁਣਾਏਗੀ। ਦੱਸਣਯੋਗ ਹੈ ਕਿ ਇੱਕ ਮਹਿਲਾ ਖੋਜਾਰਥੀ ਨੇ ਚੰਦਰਸ਼ੇਖਰ ਆਜ਼ਾਦ ’ਤੇ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ, ਮਾਨਸਿਕ ਸ਼ੋਸ਼ਣ ਅਤੇ ਧੋਖਾਧੜੀ ਦੇ ਗੰਭੀਰ ਦੋਸ਼ ਲਗਾਏ ਹਨ। ਪੀੜਤਾ ਨੇ ਪੁਲਿਸ ਵਲੋਂ ਮਾਮਲਾ ਦਰਜ ਨਾ ਕੀਤੇ ਜਾਣ ਤੋਂ ਬਾਅਦ ਅਦਾਲਤ ਤੱਕ ਪਹੁੰਚ ਕੀਤੀ ਸੀ। ਉਸ ਨੇ ਅਦਾਲਤ ਤੋਂ ਦਿੱਲੀ ਪੁਲਿਸ ਨੂੰ ਸੰਸਦ ਮੈਂਬਰ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ।ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਦੇਸ਼ ਸੁਰੱਖਿਅਤ ਰੱਖ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਮਕਬੂਜ਼ਾ ਕਸ਼ਮੀਰ ’ਚ ਵਧਦੇ ਵਿਰੋਧ ਨੂੰ ਦਬਾਉਣ ਲਈ ਅੱਤਵਾਦੀ ਕਮਾਂਡਰਾਂ ਨੂੰ ਬਣਾਇਆ ‘ਸਫ਼ੀਰ’ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰੰਜਾਬ ਦੇ ਨੂੰ ਵੱਡਾ ਹੁੰਗਾਰਾ ਮਿਲਿਆ
Ad Position 24