28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਾਕਿ ਨੇ ਮਕਬੂਜ਼ਾ ਕਸ਼ਮੀਰ ’ਚ ਵਧਦੇ ਵਿਰੋਧ ਨੂੰ ਦਬਾਉਣ ਲਈ ਅੱਤਵਾਦੀ ਕਮਾਂਡਰਾਂ ਨੂੰ ਬਣਾਇਆ ‘ਸਫ਼ੀਰ’

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (ਪੀ.ਓ.ਕੇ.) ’ਚ ਵਧ ਰਹੇ ਜਨਤਕ ਵਿਰੋਧ ਅਤੇ ਤਣਾਅ ਨੂੰ ਸ਼ਾਂਤ ਕਰਨ ਲਈ ਪਾਕਿਸਤਾਨੀ ਸਰਕਾਰ ਨੇ ਹੁਣ ਸੰਯੁਕਤ ਰਾਸ਼ਟਰ (ਯੂ.ਐੱਨ.) ਵਲੋਂ ਅੱਤਵਾਦੀ ਸੰਗਠਨ ਐਲਾਨੇ ਗਏ ਸਮੂਹਾਂ ਦੇ ਆਗੂਆਂ ਨੂੰ ਮੈਦਾਨ ’ਚ ਉਤਾਰਿਆ ਹੈ। ਸੂਤਰਾਂ ਅਨੁਸਾਰ ਪਾਕਿਸਤਾਨੀ ਫ਼ੌਜ ਅਤੇ ਸਰਕਾਰ ਵਲੋਂ ਇਨ੍ਹਾਂ ਅੱਤਵਾਦੀ ਆਗੂਆਂ ਨੂੰ ਪੀ.ਓ.ਕੇ. ਦੀ ਜੁਆਇੰਟ ਅਵਾਮੀ ਐਕਸ਼ਨ ਕਮੇਟੀ (ਜੇ.ਏ.ਏ.ਸੀ.) ਅਤੇ ਜੰਮੂ-ਕਸ਼ਮੀਰ ਲਿਬਰੇਸ਼ਨ ਫੋਰਸ ਦੇ...

Ad Position 21
No active advertisement
ਅਜੀਤ ਡੈਸਕ 29-11-2026

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (ਪੀ.ਓ.ਕੇ.) ’ਚ ਵਧ ਰਹੇ ਜਨਤਕ ਵਿਰੋਧ ਅਤੇ ਤਣਾਅ ਨੂੰ ਸ਼ਾਂਤ ਕਰਨ ਲਈ ਪਾਕਿਸਤਾਨੀ ਸਰਕਾਰ ਨੇ ਹੁਣ ਸੰਯੁਕਤ ਰਾਸ਼ਟਰ (ਯੂ.ਐੱਨ.) ਵਲੋਂ ਅੱਤਵਾਦੀ ਸੰਗਠਨ ਐਲਾਨੇ ਗਏ ਸਮੂਹਾਂ ਦੇ ਆਗੂਆਂ ਨੂੰ ਮੈਦਾਨ ’ਚ ਉਤਾਰਿਆ ਹੈ। ਸੂਤਰਾਂ ਅਨੁਸਾਰ ਪਾਕਿਸਤਾਨੀ ਫ਼ੌਜ ਅਤੇ ਸਰਕਾਰ ਵਲੋਂ ਇਨ੍ਹਾਂ ਅੱਤਵਾਦੀ ਆਗੂਆਂ ਨੂੰ ਪੀ.ਓ.ਕੇ. ਦੀ ਜੁਆਇੰਟ ਅਵਾਮੀ ਐਕਸ਼ਨ ਕਮੇਟੀ (ਜੇ.ਏ.ਏ.ਸੀ.) ਅਤੇ ਜੰਮੂ-ਕਸ਼ਮੀਰ ਲਿਬਰੇਸ਼ਨ ਫੋਰਸ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭੇਜਿਆ ਜਾ ਰਿਹਾ ਹੈ। ਇਸ ਗੁਪਤ ਵਫ਼ਦ ’ਚ ਆਈ. ਸੀ.-814 ਜਹਾਜ਼ ਅਗਵਾ ਕਾਂਡ ਨਾਲ ਜੁੜਿਆ ਅੱਤਵਾਦੀ ਸੰਗਠਨ ਹਰਕਤ-ਉਲ-ਮੁਜਾਹਿਦੀਨ ਦਾ ਸੰਸਥਾਪਕ ਮੌਲਾਨਾ ਫਜ਼ਲੁਰ ਰਹਿਮਾਨ ਖਲੀਲ, ਜੈਸ਼-ਏ-ਮੁਹੰਮਦ ਦਾ ਕਮਾਂਡਰ ਮਸੂਦ ਇਲਿਆਸ ਕਸ਼ਮੀਰੀ, ਜੈਸ਼ ਦਾ ਸਾਬਕਾ ਸੀਨੀਅਰ ਆਗੂ ਅਤੇ ਮੌਲਾਨਾ ਮਸੂਦ ਅਜ਼ਹਰ ਦਾ ਬੇਹੱਦ ਕਰੀਬੀ ਮੌਲਾਨਾ ਅਬਦੁੱਲਾ ਸ਼ਾਹ ਮਜ਼ਹਰ ਆਦਿ ਸਮੇਤ ਕਈ ਹੋਰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਨਾਲ ਜੁੜੇ ਚਿਹਰੇ ਵੀ ਇਸ ਵਫ਼ਦ ਦਾ ਹਿੱਸਾ ਹਨ। ਜ਼ਿਕਰਯੋਗ ਹੈ ਕਿ ਇਹੋ ਗਰੋਹ ਇਸ ਤੋਂ ਪਹਿਲਾਂ ਪਾਕਿ ਸਰਕਾਰ ਵਲੋਂ ਅਫ਼ਗਾਨ ਤਾਲਿਬਾਨ ਨਾਲ ਗੱਲਬਾਤ ਕਰਨ ਲਈ ਵੀ ਭੇਜਿਆ ਗਿਆ ਸੀ। ਜਿਥੇ ਇਕ ਪਾਸੇ ਇਹ ਅੱਤਵਾਦੀ ਆਗੂ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਲਸ਼ਕਰ-ਏ-ਤੋਇਬਾ ਦਾ ਨੈੱਟਵਰਕ ਜੇ.ਏ.ਏ.ਸੀ. ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਪੀ.ਓ.ਕੇ. ਦੇ ਪ੍ਰਦਰਸ਼ਨਕਾਰੀਆਂ ਵਿਰੁੱਧ ਪਾਕਿਸਤਾਨੀ ਫ਼ੌਜ ਦੀ ਕਾਰਵਾਈ ਦਾ ਸਮਰਥਨ ਕਰ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਉਤਰਾਖੰਡ ’ਚ ਗੱਡੀ ਡੂੰਘੀ ਖੱਡ ’ਚ ਡਿੱਗੀ-7 ਮੌਤਾਂ ਅਗਲੀ ਖ਼ਬਰ ਸੰਸਦ ਮੈਂਬਰ ਚੰਦਰਸ਼ੇਖਰ ਬਾਰੇ ਫ਼ੈਸਲਾ ਰਾਖਵਾਂ
Ad Position 24