ਨਵੀਂ ਦਿੱਲੀ, 28 ਨਵੰਬਰ (ਉਪਮਾ ਡਾਗਾ ਪਾਰਥ)-ਸੰਸਦ ’ਚ ਸੋਮਵਾਰ ਨੂੰ ਹੱਦਬੰਦੀ ਨਾਲ ਸੰਬੰਧਿਤ ਸੰਵਿਧਾਨਕ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਦੇ ਰਾਖਵੇਂਕਰਨ ਨੂੰ ਲੈ ਕੇ ਇਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ਮੰਚ ਐਕਸ ’ਤੇ ਸਾਂਝਾ ਕੀਤਾ। ਨਾਲ ਹੀ ਲਿਖਿਆ ਕਿ ਸਰਕਾਰ (ਸੰਸਦ ਅਤੇ ਵਿਧਾਨ ਸਭਾਵਾਂ ’ਚ) ਔਰਤਾਂ ਦੇ ਰਾਖਵੇਂਕਰਨ ਦੀ ਰਾਹ ’ਚ ਆਉਣ ਵਾਲੀ ਹਰ ਰੁਕਾਵਟ ਨੂੰ ਦੂਰ ਕਰੇਗੀ ਅਤੇ ਆਪਣਾ ਪੁਰਾਣਾ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਔਰਤਾਂ ਲਈ ਰਾਖਵੇਂਕਰਨ ਨੂੰ ਲਾਗੂ ਹੋਣ ਤੋਂ ਨਹੀਂ ਰੋਕ ਸਕਦੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਆਪਣੀ ਨਾਰੀ ਸ਼ਕਤੀ ਨਾਲ ਇਕ ਵਾਅਦਾ ਕੀਤਾ ਸੀ ਅਤੇ ਅਸੀਂ ਉਸ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਮੋਦੀ ਦਾ ਇਹ ਵੀਡੀਓ 18 ਅਪ੍ਰੈਲ, 2026 ਨੂੰ ਦੇਸ਼ ਦੇ ਨਾਂਅ ਸੰਬੋਧਨ ਦਾ ਹੈ। ਵੀਡੀਓ ’ਚ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਿਆਸੀ ਭਾਗੀਦਾਰ ਦਿਵਾਉਣ ਦੀ ਲੜਾਈ ਕਈ ਦਹਾਕਿਆਂ ਤੋਂ ਚੱਲ ਰਹੀ ਹੈ ਅਤੇ ਉਹ ਖੁਦ ਵੀ ਸਾਲਾਂ ਤੋਂ ਇਸ ਦਿਸ਼ਾ ’ਚ ਕੋਸ਼ਿਸ਼ ਕਰਨ ਵਾਲਿਆਂ ’ਚ ਸ਼ਾਮਿਲ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਇਸ ਮੁੱਦੇ ਨੂੰ ਲੈ ਕੇ ਦੇਸ਼ ਦੀ 100 ਫੀਸਦੀ ਨਾਰੀ ਸ਼ਕਤੀ ਦਾ ਆਸ਼ੀਰਵਦ ਤੁਹਾਡੇ ਨਾਲ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧ ਕਰਨ ਵਾਲੀਆਂ ਪਾਰਟੀਆਂ ਔਰਤਾਂ ਦੀ ਸੰਸਦ ਅਤੇ ਵਿਧਾਨ ਸਭਾਵਾਂ ’ਚ ਹਿੱਸੇਦਾਰੀ ਵਧਾਉਣ ’ਚ ਉਨ੍ਹਾਂ ਨੂੰ ਰੋਕ ਨਹੀਂ ਪਾਉਣਗੀਆ। ਉਨ੍ਹਾਂ ਆਪਣੇ ਸੰਬੋਧਨ ਦਾ ਪੁਰਾਣਾ ਵੀਡੀਓ ਉਸ ਵੇਲੇ ਸਾਂਝਾ ਕੀਤਾ ਹੈ, ਜਦੋਂ ਇਕ ਦਿਨ ਬਾਅਦ ਸਰਕਾਰ ਅਤੇ ਵਿਰੋਧੀ ਧਿਰਾਂ ਸੰਸਦ ਦੇ ਵਿਸ਼ੇਸ਼ ਇਜਲਾਸ ’ਚ ਲੋਕ ਸਭਾ ’ਚ ਇਸ ’ਤੇ ਬਹਿਸ ਕਰਨਗੀਆਂ। ਇਸ ਤੋਂ ਪਹਿਲਾਂ ਇਹ ਬਿੱਲ ਅਪ੍ਰੈਲ 2026 ’ਚ ਸੰਸਦ ਦੇ ਹੇਠਲੇ ਸਦਨ ’ਚ ਪੇਸ਼ ਕੀਤਾ ਗਿਆ ਸੀ ਪਰ ਸੰਵਿਧਾਨਕ ਸੋਧ ਲਈ ਲੋੜੀਂਦਾ ਦੋ ਤਿਹਾਈ ਬਹੁਮਤ ਨਹੀਂ ਜੁਟਾ ਪਾਈ ਸੀ।
ਕੋਈ ਵੀ ਪਾਰਟੀ ਔਰਤਾਂ ਲਈ ਰਾਖਵੇਂਕਰਨ ਨੂੰ ਲਾਗੂ ਹੋਣ ਤੋਂ ਨਹੀਂ ਰੋਕ ਸਕਦੀ-ਪ੍ਰਧਾਨ ਮੰਤਰੀ
ਨਵੀਂ ਦਿੱਲੀ, 28 ਨਵੰਬਰ (ਉਪਮਾ ਡਾਗਾ ਪਾਰਥ)-ਸੰਸਦ ’ਚ ਸੋਮਵਾਰ ਨੂੰ ਹੱਦਬੰਦੀ ਨਾਲ ਸੰਬੰਧਿਤ ਸੰਵਿਧਾਨਕ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਦੇ ਰਾਖਵੇਂਕਰਨ ਨੂੰ ਲੈ ਕੇ ਇਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ਮੰਚ ਐਕਸ ’ਤੇ ਸਾਂਝਾ ਕੀਤਾ। ਨਾਲ ਹੀ ਲਿਖਿਆ ਕਿ ਸਰਕਾਰ (ਸੰਸਦ ਅਤੇ ਵਿਧਾਨ ਸਭਾਵਾਂ ’ਚ) ਔਰਤਾਂ ਦੇ ਰਾਖਵੇਂਕਰਨ ਦੀ ਰਾਹ ’ਚ ਆਉਣ ਵਾਲੀ ਹਰ ਰੁਕਾਵਟ ਨੂੰ ਦੂਰ ਕਰੇਗੀ ਅਤੇ ਆਪਣਾ ਪੁਰਾਣਾ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਔਰਤਾਂ ਲਈ ਰਾਖਵੇਂਕਰਨ...
ਅਜੀਤ ਡੈਸਕ
29-11-2026