03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਾਹਿਬਜ਼ਾਦਿਆਂ ਦੀ ਯਾਦ 'ਚ ਖ਼ਾਨਪੁਰ ਥਿਆੜਾ ਵਿਖੇ ਦੁੱਧ ਦੇ ਲੰਗਰ ਲਗਾਏ <br/>

Ad Position 21
No active advertisement
ਅਜੀਤ ਡੈਸਕ 01-01-2026
ਨਸਰਾਲਾ, 31 ਦਸੰਬਰ (ਸਤਵੰਤ ਸਿੰਘ ਥਿਆੜਾ)-ਬਾਬਾ ਮੋਤੀ ਰਾਮ ਮਹਿਰਾ ਦੀ ਸੇਵਾ ਨੂੰ ਯਾਦ ਕਰਦਿਆਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲੇ ਅਤੇ ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀਆਂ ਸ਼ੁੱਭ ਅਸੀਸਾਂ ਸਦਕਾ ਗੁਰਸ਼ਬਦ ਪ੍ਰਕਾਸ਼ ਪ੍ਰਚਾਰਕ ਜਥੇ ਦੇ ਮੈਂਬਰਾਂ, ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜੇ ਵਾਲਿਆਂ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਖ਼ਾਨਪੁਰ ਥਿਆੜਾ ਨਵੀਂ ਆਬਾਦੀ ਚੁਰੱਸਤਾ ਵਿਖੇ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਭਾਈ ਮਲਕੀਤ ਸਿੰਘ ਨੇ ਕਿਹਾ ਕਿ ਮਾਤਾ ਗੁਜ਼ਰ ਕੌਰ ਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੇ ਸਿੱਖ ਪੰਥ ਦੀਆਂ ਨੀਂਹਾਂ ਨੂੰ ਮਜ਼ਬੂਤ ਕੀਤਾ ਤੇ ਉਨ੍ਹਾਂ ਦਾ ਕਰਜ਼ਾ ਅਸੀਂ ਕਦੇ ਮੋੜ ਨਹੀਂ ਸਕਦੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਰਾ ਪਰਿਵਾਰ ਸਿੱਖ ਕੌਮ ਤੋਂ ਵਾਰ ਦਿੱਤਾ ਤੇ ਸਾਨੂੰ ਉਨ੍ਹਾਂ ਦੇ ਦੱਸੇ ਰਸਤੇ 'ਤੇ ਚੱਲਦਿਆਂ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ | ਇਸ ਮੌਕੇ ਕਰਨੈਲ ਸਿੰਘ, ਸਦਾ ਰਾਮ, ਸੰਦੀਪ ਸਿੰਘ, ਗੁਰਜਿੰਦਰ ਸਿੰਘ, ਮਨੀ ਸਿੰਘ, ਜਗਦੀਪ ਸਿੰਘ, ਰਕੇਸ਼ ਕੁਮਾਰ, ਜੁਝਾਰ ਸਿੰਘ, ਅਮਨਪ੍ਰੀਤ ਸਿੰਘ, ਮੋਹਣ ਲਾਲ, ਮੋਨੂੰ, ਸਾਹਿਲ ਤੋਂ ਇਲਾਵਾ ਬੀਬੀਆਂ ਗੁਰਪ੍ਰੀਤ ਕੌਰ, ਨੀਲਮ ਰਾਣੀ, ਜਗੀਰ ਕੌਰ, ਤਿ੍ਪਤਾ ਦੇਵੀ, ਹਰਜਿੰਦਰ ਕੌਰ, ਹਰਪ੍ਰੀਤ ਕੌਰ, ਸੁਖਲੀਨ ਕੌਰ, ਹਰਲੀਨ ਕੌਰ ਆਦਿ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਰਿੰਦਰ ਕਰਿਆਨਾ ਸਟੋਰ ਦਸੂਹਾ ਵਿਖੇ ਅਚਾਨਕ ਲੱਗੀ ਅੱਗ <br/> ਅਗਲੀ ਖ਼ਬਰ ਸ਼ਹੀਦੀ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ <br/>
Ad Position 24
No active advertisement