ਹੁਸ਼ਿਆਰਪੁਰ, 31 ਦਸੰਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਭਾਗ ਸਿੰਘ ਦੀ ਸਾਲਾਨਾ ਬਰਸੀ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ ਡੇਰਾ ਵਿਰੱਕਤਾਂ, ਬ੍ਰਾਂਚ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਗੁਰਮਤਿ ਸਮਾਗਮ 3 ਜਨਵਰੀ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਜਥੇਦਾਰ ਤਰਲੋਚਨ ਸਿੰਘ ਨੇ ਦੱਸਿਆ ਕਿ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁੱਖ ਦਮਦਮੀ ਟਕਸਾਲ ਦੇ ਨਿਰਦੇਸ਼ਾਂ ਤਹਿਤ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ, ਜਿਸ 'ਚ ਸਿੰਘ ਸਾਹਿਬਾਨ, ਸੰਤ-ਮਹਾਂਪੁਰਸ਼, ਰਾਗੀ, ਢਾਡੀ ਤੇ ਪ੍ਰਚਾਰਕ ਸੰਗਤਾਂ ਨੂੰ ਕਥਾ-ਕੀਰਤਨ, ਗੁਰਇਤਿਹਾਸ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ |