ਤਲਵਾੜਾ, 31 ਦਸੰਬਰ (ਮਹਿਤਾ)- ਵਿਧਾਇਕ ਹਲਕਾ ਦਸੂਹਾ ਐਡਵੋਕੇਟ ਸ. ਕਰਮਵੀਰ ਸਿੰਘ ਘੁੰਮਣ ਨੇ ਸੰਮਤੀ ਮੈਂਬਰ ਸ੍ਰੀ ਮਹਿੰਦਰ ਸਿੰਘ ਜੇ.ਈ. ਦਾ ਸਨਮਾਨ ਕੀਤਾ | ਇਸ ਮੌਕੇ 'ਤੇ ਬਲਾਕ ਪ੍ਰਧਾਨ ਕਾਮਾਹੀ ਦੇਵੀ ਰਵਿੰਦਰ ਮਹਿਤਾ, ਰਮਨ ਗੋਲਡੀ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਐਡ. ਘੁੰਮਣ ਨੇ ਕਿਹਾ ਕਿ ਬਹਿ ਰੰਗਾ ਜ਼ੋਨ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ | ਬਹਿ ਰੰਗਾ ਜ਼ੋਨ ਦੇ ਸਾਰੇ ਹੀ ਪਿੰਡਾਂ ਵਿਚ ਵਿਕਾਸ ਕਾਰਜ ਪਹਿਲਾਂ ਤੋਂ ਹੀ ਅਰੰਭੇ ਗਏ ਹਨ | ਉਨ੍ਹਾਂ ਦੱਸਿਆ ਕਿ ਸਾਰੇ ਸੰਮਤੀ ਮੈਂਬਰਾਂ ਨੂੰ ਨਾਲ ਲੈ ਕੇ ਵਿਕਾਸ ਕਾਰਜ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਜਿਹੜੇ ਸੰਮਤੀ ਮੈਂਬਰ ਚੁਣੇ ਗਏ ਹਨ, ਉਹ ਲੋਕਾਂ ਦੇ ਵਿਚ ਰਹਿ ਕੇ ਹੀ ਪਿੰਡਾਂ ਦੇ ਵਿਕਾਸ ਕਰਵਾਉਣਗੇ | ਇਸ ਮੌਕੇ ਸਰਪੰਚ ਰਾਹੁਲ ਸ਼ਰਮਾ, ਰਵਿੰਦਰ ਕੁਮਾਰ, ਗੁਰਨਾਮ ਸਿੰਘ ਲੱਡੂ ਵੀ ਹਾਜ਼ਰ ਸਨ |