ਗੜ੍ਹਸ਼ੰਕਰ, 31 ਦਸੰਬਰ (ਧਾਲੀਵਾਲ)-ਬਹੁਜਨ ਸਮਾਜ ਪਾਰਟੀ ਨੌਜਵਾਨ ਆਗੂ ਅਸ਼ੋਕ ਬਡੇਸਰੋਂ ਨੂੰ ਪਾਰਟੀ ਦਾ ਹਲਕਾ ਗੜ੍ਹਸ਼ੰਕਰ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਿਸਦਾ ਪਾਰਟੀ ਦੇ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ | ਬਸਪਾ ਦੇ ਹਲਕਾ ਪ੍ਰਧਾਨ ਮਾ. ਮਲਕੀਤ ਸਿੰਘ ਸੂੰਨੀ ਨੇ ਕਿਹਾ ਕਿ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ 'ਤੇ ਪਾਰਟੀ ਨੂੰ ਨਵੀਂ ਊਰਜਾ ਮਿਲਦੀ ਹੈ | ਪਾਰਟੀ ਵਲੋਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਅਸ਼ੋਕ ਬਡੇਸਰੋਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੇ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ, ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |