ਪੱਸੀ ਕੰਢੀ, 31 ਦਸੰਬਰ (ਜਗਤਾਰ ਸਿੰਘ ਰਜਪਾਲਮਾ)- 27 ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਦੀਆਂ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ 25 ਮੈਂਬਰੀ ਵਫ਼ਦ ਨੂੰ ਕੈਬਨਿਟ ਸਬ ਕਮੇਟੀ ਵਲੋਂ 12 ਜਨਵਰੀ 2026 ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਏਜੰਡੇ ਉੱਤੇ ਗੱਲਬਾਤ ਕਰਨ ਦਾ ਸੱਦਾ ਪੱਤਰ ਦਿੱਤਾ ਗਿਆ ਹੈ | ਇਸ ਸਬੰਧੀ ਸਰਕਾਰ ਵਲੋਂ ਦਿੱਤੇ ਸੱਦੇ 'ਤੇ ਵਿਚਾਰ ਕਰਨ ਲਈ ਜੁਆਇੰਟ ਐਕਸ਼ਨ ਕਮੇਟੀ ਆਫ਼ 27 ਐੱਸ.ਸੀ, ਬੀ.ਸੀ. ਇੰਪਲਾਈਜ਼ ਐਡ ਸੋਸ਼ਲ ਆਰਗੇਨਾਈਜੇਸ਼ਨਜ਼ ਪੰਜਾਬ ਦੀ ਮੀਟਿੰਗ ਸਟੇਟ ਕੋਆਰਡੀਨੇਟਰ ਜਸਬੀਰ ਸਿੰਘ ਪਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ. ਸੀ. ਐੰਡ ਬੀ. ਸੀ. ਇੰਪਲਾਈਜ ਵੈੱਲਫੇਅਰ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਨੇ ਦੱਸਿਆ ਕਿ ਮੀਟਿੰਗ ਵਿਚ ਸਰਕਾਰ ਵਲੋਂ 12 ਜਨਵਰੀ 2026 ਨੂੰ ਗੱਲਬਾਤ ਲਈ ਦਿੱਤੇ ਸੱਦਾ ਪੱਤਰ ਤੇ ਗੰਭੀਰ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੁਆਇੰਟ ਐਕਸ਼ਨ ਕਮੇਟੀ ਵਲੋਂ 4 ਜਨਵਰੀ 2026 ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਨ ਦਾ ਐਕਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ ਜੇਕਰ ਮੀਟਿੰਗ ਵਿਚ ਸਰਕਾਰ ਵਲੋਂ ਗੈਂਟਾ ਰਿਪੋਰਟ ਲਾਗੂ ਨਾ ਕੀਤੀ ਗਈ ਤਾਂ ਮੀਟਿੰਗ ਦਾ ਬਾਈਕਾਟ ਕਰਕੇ ਉਸੇ ਸਮੇਂ ਹੀ ਅਗਲੇ ਐਕਸ਼ਨ ਦਾ ਐਲਾਨ ਕਰ ਦਿੱਤਾ ਜਾਵੇਗਾ | ਮੀਟਿੰਗ ਵਿਚ ਜਸਬੀਰ ਸਿੰਘ ਪਾਲ, ਹਰਵਿੰਦਰ ਸਿੰਘ ਮੰਡੇਰ, ਰਾਜ ਸਿੰਘ ਟੋਡਰਵਾਲ, ਬਲਦੇਵ ਭਾਰਤੀ, ਹਰਜਸ ਸਿੰਘ, ਕੁਲਵਿੰਦਰ ਸਿੰਘ ਬੋਦਲ, ਕਰਨੈਲ ਸਿੰਘ ਨੀਲੋਵਾਲ, ਬਲਰਾਜ ਕੁਮਾਰ, ਅਮਰਜੀਤ ਸਿੰਘ ਖਟਕੜ, ਬਲਦੇਵ ਸਿੰਘ ਧੁੱਗਾ, ਗੁਰਪ੍ਰੀਤ ਸਿੰਘ ਸੁਨਾਮ, ਕਰਮਜੀਤ ਸਿੰਘ, ਜੱਗਾ ਸਿੰਘ, ਮਨੋਹਰ ਲਾਲ, ਲਛਮਣ ਸਿੰਘ, ਕੁਲਦੀਪ ਸਿੰਘ,ਸਤਵੰਤ ਸਿੰਘ ਤੂਰਾ, ਪਰਮਜੀਤ ਸਿੰਘ, ਸਲਵਿੰਦਰ ਜੱਸੀ ਆਦਿ ਸੂਬਾਈ ਆਗੂ