16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ ਨਵੇਂ ਸਾਲ ਤੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਹੁਸ਼ਿਆਰਪੁਰ, 1 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ ਨਵੇਂ ਸਾਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਮੈਨੇਜਿੰਗ ਡਾਇਰੈਕਟਰ ਤੇ ਚੇਅਰਪਰਸਨ ਬੀਬੀ ਦਵਿੰਦਰ ਕੌਰ ਔਲਖ, ਪਿ੍ੰਸੀਪਲ ਡਾ. ਡਿੰਪਲ ਸੰਧੂ, ਵਾਇਸ ਪਿ੍ੰਸੀਪਲ ਰਮਨਪ੍ਰੀਤ ਕੌਰ, ਰਣਜੀਤ ਕੌਰ ਪਿ੍ੰਸੀਪਲ ਸਕੂਲ ਆਫ਼ ਨਰਸਿੰਗ, ਸਮੂਹ ਸਟਾਫ਼ ਤੇ ਵਿਦਿਆਰਥਣਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਚੇਅਰਪਰਸਨ ਬੀਬੀ ਦਵਿੰਦਰ ਕੌਰ ਔਲਖ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਧੰਨਵਾਦ ਕਰਦਿਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਨਵੇਂ ਸਾਲ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ ਮੌਕੇ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਜ਼ਿੰਦਗੀ ਬਤੀਤ ਕਰਨੀ ਚਾਹੀਦੀ ਹੈ ਅਤੇ ਪ੍ਰਮਾਤਮਾ ਦੇ ਹਰ ਭਾਣੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ | ਇਸ ਦੇ ਨਾਲ-ਨਾਲ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਵੀ ਕਰਦੇ ਰਹਿਣਾ ਚਾਹੀਦਾ ਹੈ ਅਤੇ ਜਿੰਨਾ ਹੋ ਸਕੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨਰਸਿੰਗ ਦਾ ਕਿੱਤਾ ਸੇਵਾ ਭਾਵਨਾ ਨਾਲ ਜੁੜਿਆ ਹੋਇਆ ਕਿੱਤਾ ਹੈ | ਸਮਾਗਮ ਮੌਕੇ ਕਾਲਜ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ | ਸਮਾਗਮ ਦੇ ਆਖੀਰ 'ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਡਾ: ਡਿੰਪਲ ਸੰਧੂ ਨੇ ਵੀ ਸੰਬੋਧਨ ਕਰਦਿਆਂ ਸਮੂਹ ਸਟਾਫ਼ ਤੇ ਵਿਦਿਆਰਥਣਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਆਪਣੀ ਜ਼ਿੰਦਗੀ ਨੂੰ ਸਬਰ, ਸੰਤੋਖ ਤੇ ਦੂਜਿਆਂ ਪ੍ਰਤੀ ਦਇਆਵਾਨ ਦੀ ਭਾਵਨਾ ਬਣਾਏ ਰੱਖਣ ਲਈ ਪੇ੍ਰਰਿਤ ਕੀਤਾ | ਸਮਾਗਮ ਦੀ ਸਮਾਪਤੀ ਉਪਰੰਤ ਲੰਗਰ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਤਲਵਾੜਾ-ਮੁਬਾਰਕਪੁਰ ਮਾਰਗ ਦਾ ਜਲਦ ਹੋਵੇਗਾ ਨਵੀਨੀਕਰਨ, ਟੈਂਡਰ ਪ੍ਰਕਿਰਿਆ ਸ਼ੁਰੂ-ਘੁੰਮਣ ਅਗਲੀ ਖ਼ਬਰ ਇਲਾਕੇ 'ਚ ਪਏ ਮੀਂਹ ਨੇ ਠੰਢ 'ਚ ਕੀਤਾ ਵਾਧਾ, ਫ਼ਸਲਾਂ ਲਈ ਹੋਵੇਗਾ ਲਾਹੇਵੰਦ
Ad Position 24