ਹੁਸ਼ਿਆਰਪੁਰ, 1 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਨਵੇਂ ਵਰ੍ਹੇ 2026 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਵਿਕਾਸ, ਆਪਸੀ ਭਾਈਚਾਰੇ ਅਤੇ ਜ਼ਿਲ੍ਹਾ ਵਾਸੀਆਂ ਦੀ ਸੁੱਖ-ਸ਼ਾਂਤੀ ਲਈ ਕਾਮਨਾ ਕਰਦਿਆਂ ਕਿਹਾ ਕਿ ਨਵਾਂ ਸਾਲ ਸਾਨੂੰ ਨਵੀਂ ਊਰਜਾ, ਸਕਾਰਾਤਮਿਕ ਸੋਚ ਅਤੇ ਸੇਵਾ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਲਗਨ ਨਾਲ ਕੰਮ ਕਰਦਾ ਰਹੇਗਾ ਆਮ ਲੋਕਾਂ ਦੀ ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਾ ਰਹੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਪਰਮਪ੍ਰੀਤ ਸਿੰਘ, ਸੁਪਰਡੈਂਟ ਬਲਕਾਰ ਸਿੰਘ, ਦੀਪਕ ਤ੍ਰੇਹਨ, ਵਿਕਰਮ ਆਦੀਆ, ਨਰਿੰਦਰ ਕੁਮਾਰ, ਸਾਹਿਲ ਮਹਿਤਾ ਅਤੇ ਨਿਤੀਸ਼ ਕੁਮਾਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਹੋਰਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਾਜ਼ਰੀ ਭਰੀ |