16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਬਲੱਡ ਡੋਨਰ ਕਲੱਬ ਨੇ ਨਵੇਂ ਸਾਲ ਮੌਕੇ ਖ਼ੂਨਦਾਨ ਕੈਂਪ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਹੁਸ਼ਿਆਰਪੁਰ, 1 ਜਨਵਰੀ (ਹਰਪ੍ਰੀਤ ਕੌਰ)-ਬਲੱਡ ਡੋਨਰ ਕਲੱਬ ਹੁਸ਼ਿਆਰਪੁਰ ਵਲੋਂ ਪ੍ਰਧਾਨ ਬੱਬੂ ਦੀ ਅਗਵਾਈ ਹੇਠ ਨਵੇਂ ਸਾਲ ਦੇ ਮੌਕੇ 'ਤੇ ਸਰਕਾਰੀ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਸੰਬੋਧਨ 'ਚ ਖੰਨਾ ਨੇ ਕਿਹਾ ਕਿ ਖ਼ੂਨਦਾਨ ਕਰਕੇ ਕਿਸੇ ਦੀ ਜਾਨ ਬਚਾਉਣਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ | ਉਨ੍ਹਾਂ ਕਿਹਾ ਕਿ ਖ਼ੂਨਦਾਨ ਸੇਵਾ 'ਚ ਸਭ ਨੂੰ ਵਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਕੈਂਪ ਦ ਦੌਰਾਨ ਖੂਨ ਦਾਨੀਆਂ ਦੁਆਰਾ 100 ਯੁਨਿਟ ਖੂਨ ਦਾਨ ਕੀਤਾ ਗਿਆ | ਇਸ ਮੌਕੇ ਭਾਜਪਾ ਆਗੂ ਡਾ. ਰਮਨ ਘਈ, ਐਸ.ਐਮ.ਓ ਡਾ. ਨਵਜੋਤ ਸਿੰਘ, ਡਾ. ਨੇਹਾ, ਡਾ. ਵੈਸ਼ਾਲੀ, ਹਰਜੀਤ ਸਿੰਘ, ਜਸਵੀਰ ਕੌਰ, ਜਸਵਿੰਦਰ ਕੌਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ 328 ਲਾਪਤਾ ਸਰੂਪਾਂ ਦੇ ਮਾਮਲੇ 'ਚ ਵਿਰੋਧ ਦੀ ਥਾਂ ਸਰਕਾਰ ਦਾ ਸਹਿਯੋਗ ਕਰੇ-ਜਥੇਦਾਰ ਮੁਲਤਾਨੀ ਅਗਲੀ ਖ਼ਬਰ ਪੈਨਸ਼ਨਰ ਆਗੂ ਮਹਿੰਦਰ ਸਿੰਘ ਦੀਵਾਨਾ ਤੇ ਸੇਵਾ ਸਿੰਘ ਰੀਹਲ ਨੂੰ ਦਿੱਤੀਆਂ ਸ਼ਰਧਾਂਜਲੀਆਂ
Ad Position 24