ਦਸੂਹਾ, 1 ਜਨਵਰੀ (ਭੁੱਲਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਰਜਿਸਟਰਡ ਦਸੂਹਾ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੁਸਾਇਟੀ ਦੇ ਦਫ਼ਤਰ ਬਲੱਗਣ ਚੌਕ ਦਸੂਹਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਸਰਵਣ ਕਰਵਾਏ ਗਏ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਲਗਾਏ ਜਾਂਦੇ ਹਰ ਸਾਲ ਖ਼ੂਨਦਾਨ ਕੈਂਪ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਖ਼ੂਨ ਦੀ ਇਕ ਇਕ ਕਤਰੇ ਦੀ ਬੂੰਦ ਬੇਸ਼ੁਮਾਰ ਕੀਮਤੀ ਜਾਨਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰ ਸਕਦੀ ਹੈ | ਇਸ ਮੌਕੇ ਡਾਕਟਰ ਹਰਸ਼ਪ੍ਰੀਤ ਕੌਰ ਦੀ ਟੀਮ ਵਲੋਂ ਵੱਡੀ ਪੱਧਰ 'ਤੇ ਖ਼ੂਨ ਦੇ ਯੂਨਿਟ ਇਕੱਤਰ ਕੀਤੇ ਗਏ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨੇ ਬਾਹਰੋਂ ਆਈਆਂ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਜੀਤ ਸਿੰਘ ਕਲਸੀ, ਬਾਬੂ ਅਰੁਣ ਕੁਮਾਰ, ਐਸ.ਡੀ.ਓ. ਅਮਰਜੀਤ ਸਿੰਘ, ਸਤਪਾਲ ਸਿੰਘ ਪੰਮਾ, ਕੁਲਵਿੰਦਰ ਸਿੰਘ ਓਡਰਾ, ਬਲਰਾਜ ਸਿੰਘ, ਰਣਜੀਤ ਸਿੰਘ ਹਮਜਾ, ਹਰਪਾਲ ਸਿੰਘ ਦਸੂਹਾ, ਚਰਨਜੀਤ ਸਿੰਘ ਸੰਧੂ, ਹਰਦਿਆਲ ਸਿੰਘ, ਰਜਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |01