ਦਸੂਹਾ, 1 ਜਨਵਰੀ (ਭੁੱਲਰ)-ਸਿਵਲ ਹਸਪਤਾਲ ਦਸੂਹਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਮੋਹਨ ਸਿੰਘ ਦਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਨਮਾਨ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਉ ਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਨੇ ਐਸ.ਐਮ.ਓ. ਹੁਣ ਡਾਕਟਰ ਮਨਮੋਹਨ ਸਿੰਘ ਵਲੋਂ ਸਿਹਤ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਜਿੱਥੇ ਸਿਵਲ ਹਸਪਤਾਲ ਦਸੂਹਾ ਦੀ ਕਾਇਆ ਕਲਪ ਕੀਤੀ ਗਈ ਹੈ ਉੱਥੇ ਹੀ ਮਰੀਜ਼ਾਂ ਨੂੰ ਵੀ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਡਾਕਟਰ ਮਨਮੋਹਣ ਸਿੰਘ ਨੇ ਸੁਸਾਇਟੀ ਦੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸੁਸਾਇਟੀ ਵਲੋਂ ਵੱਡੀ ਪੱਧਰ 'ਤੇ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ | ਇਸ ਮੌਕੇ ਸੀਨੀਅਰ ਲੈਬ ਟੈਕਨੀਸ਼ੀਅਨ ਡੈਨੀਅਲ, ਡਾਕਟਰ ਕੁਲਵਿੰਦਰ ਸਿੰਘ, ਡਾਕਟਰ ਹਰਸ਼ਪ੍ਰੀਤ ਕੌਰ, ਡਾਕਟਰ ਕਰਮਜੀਤ ਸਿੰਘ, ਡਾਕਟਰ ਹਿਤੇਸ਼ ਭਾਟੀਆ, ਡਾਕਟਰ ਮਨਪ੍ਰੀਤ ਸਿੰਘ, ਐੱਸ.ਡੀ.ਓ. ਅਮਰਜੀਤ ਸਿੰਘ, ਚਰਨਜੀਤ ਸਿੰਘ ਸੰਧੂ, ਬਲਜੀਤ ਸਿੰਘ ਕਲਸੀ, ਰਣਜੀਤ ਸਿੰਘ ਰਾਣਾ, ਸਤਪਾਲ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |