16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ 4 ਰੋਜ਼ਾ ਬਰਸੀ ਸਮਾਗਮ ਆਰੰਭ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਗੜ੍ਹਦੀਵਾਲਾ, 1 ਜਨਵਰੀ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰਨਾਮ ਸਿੰਘ ਦੀ 43ਵੀਂ ਬਰਸੀ ਸੰਬੰਧੀ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ 4 ਦਿਨਾਂ ਬਰਸੀ ਸਮਾਗਮ ਆਰੰਭ ਹੋ ਗਿਆ | ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਉਪਰੰਤ ਸੰਤ ਸੇਵਾ ਸਿੰਘ ਨੇ ਸਮਾਗਮ ਦੀ ਆਰੰਭਤਾ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ, ਉਪਰੰਤ ਸੰਗਤੀ ਰੂਪ 'ਚ ਸੰਗਤਾਂ ਵਲੋਂ ਇਕ ਘੰਟਾ ਨਾਮ ਸਿਮਰਨ ਦਾ ਅਭਿਆਸ ਕੀਤਾ ਗਿਆ | ਇਸ ਮੌਕੇ ਭਾਈ ਧਨਵੰਤ ਸਿੰਘ ਰਾਮਪੁਰ ਖੇੜਾ, ਭਾਈ ਹਰਿੰਦਰ ਸਿੰਘ, ਭਾਈ ਤਿ੍ਲੋਚਨ ਸਿੰਘ ਗੁਰਦਾਸਪੁਰ ਆਦਿ ਜਥਿਆਂ ਨੇ ਸੰਗਤਾਂ ਨੂੰ 'ਆਸਾ ਦੀ ਵਾਰ' ਦਾ ਰਸ ਭਿੰਨਾ ਕੀਰਤਨ ਸਰਵਣ ਕਰਾਇਆ | ਜਦਕਿ ਭਾਈ ਮਨਦੀਪ ਸਿੰਘ ਮੁਰੀਦ ਨੇ ਅੰਮਿ੍ਤ ਵੇਲੇ ਦੇ ਮੁੱਖ ਵਾਕ ਦੀ ਕਥਾ ਕਰਦਿਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਨੇ ਦੱਸਿਆ ਕਿ ਬਰਸੀ ਸਬੰਧੀ 3 ਜਨਵਰੀ ਸ਼ਾਮ 6 ਵਜੇ ਤੱਕ ਨਿਰੰਤਰ ਨਾਮ ਅਭਿਆਸ ਕਮਾਈ ਸਮਾਗਮ ਜਾਰੀ ਰਹੇਗਾ ਅਤੇ 3 ਜਨਵਰੀ ਸ਼ਾਮ 7 ਵਜੇ ਤੋਂ 4 ਜਨਵਰੀ ਸਵੇਰੇ 7 ਵਜੇ ਤੱਕ ਰੈਣ-ਸਬਾਈ ਕੀਰਤਨ ਦਰਬਾਰ ਹੋਵੇਗਾ ਜਿਸ ਦੌਰਾਨ ਭਾਈ ਸ਼ੌਕੀਨ ਸਿੰਘ, ਭਾਈ ਜਗਤਾਰ ਸਿੰਘ (ਦੋਵੇਂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ, ਭਾਈ ਮਨਜੀਤ ਸਿੰਘ ਪਠਾਨਕੋਟ, ਭਾਈ ਜੀਤ ਸਿੰਘ ਗੁਰਦਾਸਪੁਰ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਬਲਦੇਵ ਸਿੰਘ ਬਡਾਲਾ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਗੁਰਤੇਜ ਸਿੰਘ ਗਹਿਰ ਅਤੇ ਗੁਰਮਤਿ ਸੰਗੀਤ ਵਿਦਿਆਲਾ ਗੁਰਦੁਆਰਾ ਰਾਮਪੁਰ ਖੇੜਾ ਦੇ ਸਿੱਖਿਆਰਥੀ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ 4 ਜਨਵਰੀ ਨੂੰ ਸਵੇਰੇ 10 ਵਜੇ ਅਖੰਡ ਪਾਠ ਦੇ ਭੋਗ ਉਪਰੰਤ ਸ਼ਾਮ 3:30 ਵਜੇ ਤੱਕ ਸਜਾਏ ਜਾਣ ਵਾਲੇ ਦੀਵਾਨ ਸਜਾਏ ਜਾਣਗੇ | ਇਸ ਮੌਕੇ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ, ਭਾਈ ਪਿ੍ਤਪਾਲ ਸਿੰਘ ਜਲੰਧਰ, ਭਾਈ ਸੁਖਵੀਰ ਸਿੰਘ ਚੋਹਕਾ, ਭਾਈ ਸੁਖਵਿੰਦਰ ਸਿੰਘ ਮਹੰਤ, ਕੁਲਦੀਪ ਸਿੰਘ ਮਿਰਜ਼ਾਪੁਰ, ਤਰਸੇਮ ਸਿੰਘ, ਭਾਈ ਜਵਾਲਾ ਸਿੰਘ, ਕਮਲਜੀਤ ਸਿੰਘ ਹਰਦੋਪੱਟੀ, ਨੰਬਰਦਾਰ ਪਰਮਜੀਤ ਸਿੰਘ ਬਾਹਲਾ, ਭਾਈ ਕਸ਼ਮੀਰ ਸਿੰਘ ਮਾਂਗਾ, ਅਵਤਾਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਬੀਬੀਆਂ ਟਾਂਡਾ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਸਿੱਧੇਸ਼ਵਰ ਸ਼ਿਵ ਮੰਦਰ ਵਿਖੇ ਧਰਮਧਵੱਜ ਲਹਿਰਾਇਆ
Ad Position 24