ਟਾਂਡਾ ਉੜਮੁੜ, 1 ਜਨਵਰੀ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਬੀਬੀਆਂ ਟਾਂਡਾ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਸਜਾਏ ਗਏ ਨਗਰ ਕੀਰਤਨ ਦਾ ਸੱਲਾਂ ਰੋਡ, ਤਹਿਸੀਲ ਰੋਡ, ਸ਼ਿਮਲਾ ਪਹਾੜੀ ਰੋਡ ਉੜਮੁੜ ਦਾਰਾਪੁਰ ਆਦਿ ਸਥਾਨਾਂ 'ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ | ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਵੱਖ-ਵੱਖ ਥਾਵਾਂ 'ਤੇ ਲੰਗਰ ਲਾਏ ਗਏ ਸਨ | ਨਗਰ ਕੀਰਤਨ ਦੌਰਾਨ ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਟਾਂਡਾ ਦੀ ਟੀਮ ਵਲੋਂ ਸਿੱਖ ਮਾਰਸ਼ਲ ਆਰਟ ਗਤਕਾ ਦਾ ਪ੍ਰਦਰਸ਼ਨ ਕੀਤਾ | ਇਸ ਦੌਰਾਨ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ, ਵਿਧਾਇਕ ਜਸਵੀਰ ਸਿੰਘ ਰਾਜਾ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ, ਜ਼ਿਲ੍ਹਾ ਪ੍ਰਧਾਨ ਕਾਂਗਰਸ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਸਾਬਕਾ ਸੰਸਦੀ ਸਕੱਤਰ ਦੇਸਰਾਜ ਧੁੱਗਾ, ਬਿਕਰਮਜੀਤ ਸਿੰਘ ਲਾਲੀ, ਮੈਨੇਜਰ ਸਰਬਜੀਤ ਸਿੰਘ, ਕਮਲਜੀਤ ਕੁਲਾਰ ਅਤੇ ਨਗਰ ਕੌਂਸਲ ਪ੍ਰਧਾਨ ਗੁਰਸੇਵਕ ਮਾਰਸ਼ਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ 2 ਜਨਵਰੀ ਨੂੰ ਅਖੰਡ ਸਾਹਿਬ ਦੇ ਪਾਠ ਆਰੰਭ ਹੋਣਗੇ ਅਤੇ 4 ਜਨਵਰੀ ਨੂੰ ਭੋਗ ਪਾਏ ਜਾਣਗੇ ਅਤੇ ਕੀਰਤਨ ਦਰਬਾਰ ਹੋਵੇਗਾ | ਇਸ ਮੌਕੇ ਗੁਰਦੁਆਰਾ ਦਾਰਾਪੁਰ ਦੇ ਪ੍ਰਧਾਨ ਕੁਲਵੰਤ ਸਿੰਘ ਅਤੇ ਕੰਵਲਜੀਤ ਸਿੰਘ ਤੁਲੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਤੁੱਲੀ, ਲਖਵੀਰ ਸਿੰਘ ਖ਼ਾਲਸਾ, ਰਣਜੀਤ ਸਿੰਘ ਤੁਲੀ, ਬਲਵੀਰ ਸਿੰਘ ਸੈਣੀ, ਮਾ. ਸੁਖਮੀਤ ਸਿੰਘ, ਰਾਜਵਿੰਦਰ ਸਿੰਘ, ਗੁਰਮੀਤ ਸਿੰਘ, ਸੁਜਾਨ ਸਿੰਘ, ਮਨਜੀਤ ਸਿੰਘ ਖ਼ਾਲਸਾ, ਰਵਿੰਦਰ ਸਿੰਘ ਰਵੀ, ਗੁਰਪ੍ਰੀਤ ਸਿੰਘ, ਸੰਤਾ ਸਿੰਘ, ਪ੍ਰੋ. ਸਾਹਿਬ ਸਿੰਘ ਤੁਲੀ, ਭੁਪਿੰਦਰ ਸਿੰਘ, ਕੇਸ਼ਵ ਸਿੰਘ ਸੈਣੀ, ਬਲਵਿੰਦਰ ਸਿੰਘ, ਰਿਟਾ. ਡੀ.ਐੱਸ.ਪੀ. ਅਜੀਤ ਸਿੰਘ, ਦਮਨਜੀਤ ਸਿੰਘ, ਪ੍ਰੋ. ਸੁਖਜਿੰਦਰ ਸਿੰਘ, ਗੁਰਪਾਲ ਸਿੰਘ ਸੈਣੀ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |