16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਖੇਡ ਵਿਭਾਗ ਵਲੋਂ ਲਾਜਵੰਤੀ ਸਟੇਡੀਅਮ 'ਚ ਨਵੇਂ ਸਾਲ ਦੀ ਆਮਦ 'ਤੇ ਧਾਰਮਿਕ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਹੁਸ਼ਿਆਰਪੁਰ, 1 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਵੇਂ ਸਾਲ ਦੇ ਸ਼ੁੱਭ ਮੌਕੇ 'ਤੇ ਖੇਡ ਵਿਭਾਗ ਹੁਸ਼ਿਆਰਪੁਰ ਵਲੋਂ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ, ਉਪਰੰਤ ਰਾਗੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਮੇਅਰ ਸੁਰਿੰਦਰ ਕੁਮਾਰ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਨਿੱਜੀ ਸਹਾਇਕ ਪ੍ਰਦੀਪ ਸੈਣੀ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਨਵੇਂ ਸਾਲ ਦੀ ਸ਼ੁਰੂਆਤ ਕਰਨਾ ਬਹੁਤ ਸੁਭਾਗ ਦੀ ਗੱਲ ਹੈ | ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਨਵੇਂ ਸਾਲ ਦੀ ਵਧਾਈ ਦਿੱਤੀ | ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਕੋਚ ਅਮਨਦੀਪ ਕੌਰ, ਬਲਬੀਰ ਸਿੰਘ, ਨਿਤੀਸ਼ ਕੁਮਾਰ, ਜੋਗੀ, ਹਰਜੰਗ ਸਿੰਘ, ਰੇਖਾ, ਰੇਣੂਕਾ ਦੱਤਾ, ਬਲਬੀਰ ਕੁਮਾਰ, ਜਗਦੀਸ਼ ਕੁਮਾਰ, ਹਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 1 ਕਾਬੂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੜ੍ਹਸ਼ੰਕਰ ਵਿਖੇ ਨਗਰ ਕੀਰਤਨ ਸਜਾਇਆ
Ad Position 24