ਹੁਸ਼ਿਆਰਪੁਰ, 1 ਜਨਵਰੀ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਵਾਰਡ ਨੰਬਰ 17 ਤੋਂ ਭਾਜਪਾ ਦੇ ਸਾਬਕਾ ਕੌਂਸਲਰ ਰੀਨਾ ਦੇਵੀ ਅਤੇ ਵਿਨੇ ਕੁਮਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ | ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਦਾ ਸੁੰਦਰ ਸ਼ਾਮ ਅਰੋੜਾ ਨੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ 'ਚ ਸ਼ਾਮਲ ਹੋਣ ਵਾਲੇ ਹਰੇਕ ਮੈਂਬਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਵਿਕਾਸ ਅਤੇ ਭਾਈਚਾਰੇ ਦੀ ਰਾਜਨੀਤੀ ਕਰਦੀ ਆਈ ਹੈ | ਕਾਂਗਰਸ 'ਚ ਸ਼ਾਮਲ ਹੋਣ ਵਾਲੇ ਵਿਨੇ ਕੁਮਾਰ ਤੇ ਹੋਰਨਾਂ ਨੇ ਕਿਹਾ ਕਿ ਵਾਰਡ ਨੰਬਰ 17 'ਚ ਅਰੋੜਾ ਵੱਲੋਂ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ 'ਚ ਸ਼ਾਮਲ ਹੋਏ ਹਨ | ਇਸ ਮੌਕੇ ਕੌਂਸਲਰ ਅਸ਼ੋਕ ਮੇਹਰਾ, ਸਿਟੀ ਪ੍ਰਧਾਨ ਨਵੀ ਰਿਹਲ, ਰਾਜੂ ਮਿਸ਼ਰਾ, ਪੰਕਜ ਮਿਸ਼ਰਾ, ਰੰਜਨ ਪੱਪੂ, ਰਾਕੇਸ਼ ਸਿੰਘ, ਰਾਮ ਸ਼ੰਕਰ, ਰਾਜੀਵ ਠੇਕੇਦਾਰ, ਵਿਨੀਤ, ਵੀਰਨ ਰਾਏ, ਦਿਨੇਸ਼ ਕੁਮਾਰ, ਜਤਿੰਦਰ ਗੁਪਤਾ ਆਦਿ ਸਮੇਤ ਹੋਰ ਹਾਜ਼ਰ ਸਨ |