ਮਾਹਿਲਪੁਰ, 1 ਜਨਵਰੀ (ਰਜਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਜੈਤਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਜਤਿੰਦਰ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਤੇਗ ਬਹਾਦਰ, ਮਾਤਾ ਗੁਜਰੀ, ਚਾਰੇ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਸ਼ਹੀਦੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਤੇ ਸੰਤ ਰਮੇਸ਼ ਦਾਸ ਸ਼ੇਰਪੁਰ ਕੱਲਰਾਂ, ਸੰਤ ਸਤਨਾਮ ਧਰਮਸ਼ਾਲਾ ਬੰਬੇਲੀ ਵਾਲਿਆਂ ਵਲੋਂ ਸੰਗਤਾਂ ਨੂੰ ਕੀਰਤਨ, ਗੁਰ ਇਤਿਹਾਸ, ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਬਾਣੀ ਦੁਆਰਾ ਦਰਸਾਏ ਮਾਰਗ ਤੇ ਚਲ ਕੇ ਜੀਵਨ ਸਫਲ ਕਰਨ ਲਈ ਪ੍ਰੇਰਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਤ ਨਿਰਮਲ ਦਾਸ ਜੌੜੇ ਵਾਲੇ ਪ੍ਰਧਾਨ ਸਾਧੂ ਸੰਪ੍ਰਦਾਇ ਪੰਜਾਬ ਨੇ ਕਿਹਾ ਕਿ ਅੱਜ ਸੰਗਤਾਂ ਨੂੰ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਬਾਰੇ ਬਾਰੀਕੀ ਨਾਲ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਪ੍ਰੋ. ਹਰਬੰਸ ਸਿੰਘ ਬੋਲੀਨਾ ਉੱਘੇ ਸਿੱਖ ਵਿਦਵਾਨ ਤੇ ਸਿੱਖ ਚਿੰਤਕ ਵਲੋਂ ਸਿੱਖ ਇਤਿਹਾਸ ਸੰਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਡਾ ਰਾਜ ਕੁਮਾਰ ਚੱਬੇਵਾਲ ਮੈਂਬਰ ਪਾਰਲੀਮੈਂਟ ਵਲੋਂ ਵੀ ਕੀਰਤਨ ਸਮਾਗਮ ਵਿਚ ਹਾਜ਼ਰੀ ਭਰੀ ਗਈ | ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਮਾ. ਮੱਖਣ ਸਿੰਘ, ਦਿਲਬਾਗ ਸਿੰਘ, ਮਲਕੀਤ ਸਿੰਘ, ਗ੍ਰੰਥੀ ਸੁਰਜੀਤ ਸਿੰਘ, ਪਰਮਜੀਤ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ, ਸੋਢੀ ਸਿੰਘ, ਗਿਆਨੀ ਲੈਂਬਰ ਸਿੰਘ, ਕਸ਼ਮੀਰ ਸਿੰਘ, ਡਾ.ਜੋਗਿੰਦਰ, ਮੋਹਣ ਲਾਲ, ਰਾਜਕੁਮਾਰ ਕੈਨੇਡਾ, ਪਵਨ, ਸੋਨੂੰ, ਤੇਜਿੰਦਰ ਸਿੰਘ, ਰਾਹੁਲ, ਕੁਲਦੀਪ ਸਿੰਘ, ਗੌਰਵ, ਸੁਖਵਿੰਦਰ ਸਿੰਘ, ਵਿਨੋਦ ਕੁਮਾਰ, ਸਨੀ ਆਦਿ ਹਾਜ਼ਰ ਸਨ |