ਮੁਕੇਰੀਆਂ, 2 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਨੇ ਨਵੇਂ ਸਾਲ ਦੀ ਆਮਦ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ | ਇਸ ਮੌਕੇ ਡੀ.ਐਸ.ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਨੇ ਪਹੁੰਚ ਕੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਐੱਸ.ਐੱਚ.ਓ. ਮੁਕੇਰੀਆਂ ਦਲਜੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੁਕੇਰੀਆਂ ਪੁਲਿਸ ਵਲੋਂ ਇਲਾਕੇ ਦੀ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਹੈ ਅਤੇ ਉਹ ਨਵੇਂ ਵਰ੍ਹੇ 'ਤੇ ਲੋਕਾਂ ਦੀ ਵਧੀਆ ਜ਼ਿੰਦਗੀ ਦੀ ਕਾਮਨਾ ਕਰਦੇ ਹਨ | ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਦੁੱਧ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਏ.ਐੱਸ.ਆਈ. ਜਸਵੀਰ ਸਿੰਘ, ਏ.ਐੱਸ.ਆਈ. ਸੁਖਦੇਵ ਸਿੰਘ, ਏ.ਐੱਸ.ਆਈ. ਗੁਰਵਿੰਦਰ ਸਿੰਘ, ਐਮ.ਐੱਚ.ਸੀ. ਮਨਦੀਪ ਸਿੰਘ, ਡੀ.ਐੱਸ.ਪੀ. ਰੀਡਰ ਹਰਮੀਤ ਸਿੰਘ, ਹਰਪ੍ਰੀਤ ਸਿੰਘ ਅਤੇ ਧਰਮਪਾਲ ਤੋਂ ਇਲਾਵਾ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ |