13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਵਿਧਾਇਕ ਜਿੰਪਾ ਵਲੋਂ ਬਸੀ ਗ਼ੁਲਾਮ ਹੁਸੈਨ 'ਚ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 03-01-2026
ਹੁਸ਼ਿਆਰਪੁਰ, 2 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਨਵੀਂ ਆਬਾਦੀ ਪਿੰਡ ਬਸੀ ਗ਼ੁਲਾਮ ਹੁਸੈਨ ਵਿਚ ਪਿੰਡ ਵਾਸੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਉਪਲਬਧ ਕਰਵਾਉਣ ਦੇ ਉਦੇਸ਼ ਨਾਲ 10 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਟਿਊਬਵੈੱਲ ਦੇ ਕਾਰਜ ਦਾ ਰਸਮੀ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਪਿੰਡ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਸਾਫ਼ ਪਾਣੀ ਹਰ ਨਾਗਰਿਕ ਦਾ ਮੌਲਿਕ ਅਧਿਕਾਰ ਹੈ ਅਤੇ ਇਸ ਟਿਊਬਵੈੱਲ ਦੀ ਸਥਾਪਨਾ ਨਾਲ ਪਿੰਡ ਦੀ ਨਵੀਂ ਆਬਾਦੀ ਦੇ ਸੈਂਕੜੇ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ ਤਾਂ ਜੋ ਇਲਾਕੇ ਵਿਚ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕੀਤਾ ਜਾ ਸਕੇ | ਇਸ ਮੌਕੇ ਪਵਨ ਸ਼ਰਮਾ, ਪ੍ਰੇਮ ਚੰਦ, ਥੱਥਲਾਂ ਦੇ ਸਰਪੰਚ ਧਰਮਪਾਲ, ਸਰਪੰਚ ਹਰਮੇਸ਼ ਲਾਲ, ਸ਼ਿੰਗਾਰਾ ਰਾਮ, ਪੰਚ ਗੁਰਸ਼ਰਨ ਦਾਸ, ਪੰਚ ਰਣਜੀਤ ਕੌਰ, ਪੰਚ ਜਸਵਿੰਦਰ ਕੌਰ, ਰੇਖਾ ਰਾਣੀ, ਪੰਚ ਰਾਮ ਪਿਆਰੀ, ਪਰਮਿੰਦਰ ਕੁਮਾਰ ਲੱਕੀ, ਬਿਸ਼ਨ ਦਾਸ, ਰਾਜਨ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਾਜੀਪੁਰ ਪੰਚਾਇਤ ਵਲੋਂ 6 ਮਹੀਨੇ ਪਹਿਲਾਂ ਪੁੱਟੀਆਂ ਇੰਟਰਲਾਕ ਟਾਈਲਾਂ ਤਾਂ ਲਗਾਈਆਂ ਨਹੀਂ ਅਗਲੀਆਂ ਟਾਈਲਾਂ ਪੁੱਟਣ ਦੀ ਤ... ਅਗਲੀ ਖ਼ਬਰ ਬਸਪਾ ਵਲੋਂ ਮਨਰੇਗਾ ਸਕੀਮ 'ਚ ਕੀਤੇ ਬਦਲਾਅ ਦੇ ਚੱਲਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24