13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਵਿਦਿਆਰਥੀ ਆਗੂ ਤੁਸ਼ੈਅ ਸੂਦ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 03-01-2026
ਹੁਸ਼ਿਆਰਪੁਰ, 2 ਜਨਵਰੀ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਵਿਦਿਆਰਥੀ ਆਗੂ ਤੁਸ਼ੈਅ ਸੂਦ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਅਤੇ ਜ਼ਿਲ੍ਹਾ ਮਹਾ ਮੰਤਰੀ ਜਿੰਦੂ ਸੈਣੀ ਨੇ ਸਿਰੋਪਾਓ ਪਹਿਨਾ ਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਚਿੰਟੂ ਹੰਸ, ਪ੍ਰੇਮ ਬਜਾਜ, ਯਸ਼ੂ ਜੈਨ, ਅਭਿਸ਼ੇਕ ਕਪੂਰ ਆਦਿ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੌਜਵਾਨਾਂ ਦੀ ਪਾਰਟੀ ਹੈ ਅਤੇ ਰਾਸ਼ਟਰ ਦੇ ਨਿਰਮਾਣ 'ਚ ਨੌਜਵਾਨਾਂ ਦੀ ਭੂਮਿਕਾ ਮਹੱਤਵਪੂਰਨ ਹੈ | ਇਸ ਮੌਕੇ ਤੁਸ਼ੈਅ ਸੂਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਲਈ ਅਨੇਕਾਂ ਜਨ ਕਲਿਆਣਕਾਰੀ ਯੋਜਨਾਵਾਂ ਚਲਾਈ ਜਾ ਰਹੀਆਂ ਹਨ, ਜਿਨ੍ਹਾਂ ਨਾਲ ਨੌਜਵਾਨ ਆਤਮ ਨਿਰਭਰ ਬਣ ਰਹੇ ਹਨ | ਇਸ ਮੌਕੇ ਹਰਮਿੰਦਰ ਜਸਵਾਲ, ਵਿਕਾਸ ਪਠਾਨੀਆ, ਵਿਕੀ, ਜਸਪ੍ਰੀਤ ਸਿੰਘ, ਸੁਰਿਆਅੰਸ਼ ਮਿੱਤਲ, ਸਾਬੀ ਸਿੰਘ, ਗੁਲਸ਼ਨ, ਵਿਸ਼ੂ ਕੈਨੇਡੀ, ਕਾਕਾ, ਪੁਨੀਤ ਸ਼ਰਮਾ, ਲਲਿਤ, ਰਾਹੁਲ, ਹਰਸ਼ ਆਦੀਆ, ਸ਼ਿਵਾ, ਮਾਧਵ, ਵੰਸ਼ ਟੰਡਨ, ਗਗਨਦੀਪ ਸਿੰਘ, ਮਨਜਿੰਦਰ ਸਿੰਘ ਆਦਿ ਸਮੇਤ ਹੋਰ ਨੌਜਵਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਪੱਤਰਕਾਰਾਂ ਤੇ ਯੂ-ਟਿਊਬਰਾਂ 'ਤੇ ਕੀਤੇ ਮਾਮਲੇ ਤੁਰੰਤ ਰੱਦ ਕਰਨ ਦੀ ਮੰਗ ਅਗਲੀ ਖ਼ਬਰ ਮਾਹਿਲਪੁਰ 'ਚ ਚੋਰਾਂ ਦੇ ਹੌਸਲੇ ਬੁਲੰਦ
Ad Position 24