ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 5 ਨੂੰ
ਅਜੀਤ ਡੈਸਕ
03-01-2026
ਗੜ੍ਹਸ਼ੰਕਰ, 2 ਜਨਵਰੀ (ਧਾਲੀਵਾਲ)- ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸ੍ਰੀ ਅਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਕਮੇਟੀ ਦੇ ਸਰਪ੍ਰਸਤ ਬਾਬਾ ਸਤਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ ਤੇ ਕਥਾ ਵਿਚਾਰਾਂ ਹੋਣਗੀਆਂ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਭਾਈ ਜੈਦੀਪ ਸਿੰਘ ਦਾ ਕੀਰਤਨ ਜਥਾ ਸੰਗਤਾਂ ਨੂੰ ਕੀਰਤਨ ਦੁਆਰਾ ਅਤੇ ਕਥਾਵਾਚਕ ਭਾਈ ਹਨਵੰਤ ਸਿੰਘ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਨਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ |