ਦਸੂਹਾ, 2 ਜਨਵਰੀ (ਭੁੱਲਰ)-ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐਸ ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਨਵੇਂ ਸਾਲ ਦੇ ਮੌਕੇ 'ਤੇ ਵਿਸ਼ਵ ਸ਼ਾਂਤੀ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਦੀ ਖ਼ੁਸ਼ਹਾਲੀ, ਤਰੱਕੀ ਦੀ ਕਾਮਨਾ ਲਈ ਵਿਸ਼ੇਸ਼ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਕਾਲਜ ਪ੍ਰਬੰਧਨ ਨੇ ਨਵੇਂ ਸਾਲ ਨੂੰ ਸਕਾਰਾਤਮਿਕ ਸੋਚ ਅਤੇ ਨਵੀਂ ਊਰਜਾ ਨਾਲ ਸ਼ੁਰੂ ਕਰਨ ਦਾ ਸੰਦੇਸ਼ ਦਿੱਤਾ | ਕਾਲਜ ਦੀ ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਅਧਿਆਤਮਿਕ ਕਾਰਜ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ, ਅਨੁਸ਼ਾਸਨ ਅਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਸਭ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਸੁਖ-ਸਮਿ੍ੱਧੀ ਦੀ ਕਾਮਨਾ ਕੀਤੀ | ਇਸ ਸਮਾਗਮ ਵਿਚ ਕਾਲਜ ਦਾ ਸਮੂਹ ਸਟਾਫ਼, ਐਨ.ਐੱਸ.ਐੱਸ. ਵਲੰਟੀਅਰ, ਯੂਥ ਸਰਵਿਸ ਕਲੱਬ ਦੇ ਅਹੁਦੇਦਾਰ, ਕੇ.ਐਮ.ਐੱਸ ਇੱਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਦੇ ਮੈਂਬਰ ਹਾਜ਼ਰ ਹੋਏ |