14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗੁਰਦੁਆਰਾ ਰਾਮਪੁਰ ਖੇੜਾ ਵਿਖੇ ਬਰਸੀ ਸੰਬੰਧੀ ਰੈਣ-ਸਬਾਈ ਕੀਰਤਨ ਦਰਬਾਰ ਅੱਜ

Ad Position 21
No active advertisement
ਅਜੀਤ ਡੈਸਕ 03-01-2026
ਗੜ੍ਹਦੀਵਾਲਾ, 2 ਜਨਵਰੀ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਦੀ 43ਵੀਂ ਬਰਸੀ ਸੰਬੰਧੀ ਉਨ੍ਹਾਂ ਦੇ ਤਪ-ਅਸਥਾਨ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਚਲ ਰਹੇ ਨਾਮ ਅਭਿਆਸ ਕਮਾਈ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ | ਅੱਜ ਦੂਸਰੇ ਦਿਨ ਦੇ ਸਮਾਗਮ ਦੌਰਾਨ ਹਾਜ਼ਰੀ ਭਰ ਕੇ ਸੰਗਤਾਂ ਨੇ ਇੱਕ ਘੰਟਾ ਨਾਮ ਸਿਮਰਨ ਦਾ ਅਭਿਆਸ ਕਰਨ ਤੋਂ ਇਲਾਵਾ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ | ਜਦ ਕਿ ਸਵੇਰ ਅਤੇ ਦੁਪਹਿਰ ਦੇ ਦੀਵਾਨਾਂ ਵਿਚ ਪ੍ਰਸਿੱਧ ਕਥਾਕਾਰ ਭਾਈ ਮਨਦੀਪ ਸਿੰਘ ਮੁਰੀਦ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਬਰਸੀ ਸੰਬੰਧੀ 3 ਜਨਵਰੀ ਸ਼ਾਮ 7 ਵਜੇ ਤੋਂ 4 ਜਨਵਰੀ ਸਵੇਰੇ 7 ਵਜੇ ਤੱਕ ਕਰਵਾਏ ਜਾ ਰਹੇ ਰੈਣ-ਸਬਾਈ ਕੀਰਤਨ ਦਰਬਾਰ ਦੌਰਾਨ ਭਾਈ ਸ਼ੌਕੀਨ ਸਿੰਘ, ਭਾਈ ਜਗਤਾਰ ਸਿੰਘ (ਦੋਵੇਂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ, ਭਾਈ ਮਨਜੀਤ ਸਿੰਘ ਪਠਾਨਕੋਟ, ਭਾਈ ਜੀਤ ਸਿੰਘ ਗੁਰਦਾਸਪੁਰ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਬਲਦੇਵ ਸਿੰਘ ਬਡਾਲਾ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਗੁਰਤੇਜ ਸਿੰਘ ਗਹਿਰ, ਭਾਈ ਦਨਵੰਤ ਸਿੰਘ, ਭਾਈ ਹਰਿੰਦਰ ਸਿੰਘ ਅਤੇ ਗੁਰਮਤਿ ਸੰਗੀਤ ਵਿਦਿਆਲਾ ਗੁਰਦੁਆਰਾ ਰਾਮਪੁਰ ਖੇੜਾ ਦੇ ਸਿੱਖਿਆਰਥੀ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸੰਜੀਵਨੀ ਸ਼ਰਨਮ 'ਚ ਨਵੇਂ ਸਾਲ ਦੀ ਆਮਦ 'ਤੇ 'ਰੂਦਰ ਰਾਸ' ਸਮਾਗਮ ਕਰਵਾਇਆ ਅਗਲੀ ਖ਼ਬਰ ਸੰਜੀਵਨੀ ਸ਼ਰਨਮ 'ਚ ਨਵੇਂ ਸਾਲ ਦੀ ਆਮਦ 'ਤੇ 'ਰੂਦਰ ਰਾਸ' ਸਮਾਗਮ ਕਰਵਾਇਆ
Ad Position 24