ਹਰਿਆਣਾ, 2 ਜਨਵਰੀ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭਟੋਲੀਆਂ ਵਿਖੇ ਗੁਰਦੁਆਰਾ ਸਾਹਿਬ ਤੋਂ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ, ਜੋ ਪਿੰਡ ਦੀ ਪ੍ਰਕਰਮਾ ਉਪਰੰਤ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਇਸ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮੰਦਰ ਸਮੇਤ ਵੱਖ-ਵੱਖ ਸਥਾਨਾਂ 'ਤੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਰਵਿੰਦਰ ਸਿੰਘ ਰਾਣਾ, ਮਨਜੀਤ ਸਿੰਘ ਸਰਪੰਚ, ਹਰਮਿੰਦਰ ਸਿੰਘ, ਪਰਮਜੀਤ ਕੌਰ, ਰਾਜ ਕੁਮਾਰ, ਰਾਮ ਕੁਮਾਰ ਨੰਬਰਦਾਰ, ਬਲਦੇਵ ਸਿੰਘ, ਜੋਬਨਪ੍ਰੀਤ ਸਿੰਘ, ਗੁਰਇਕਬਾਲ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਕੌਰ, ਸੁੱਚਾ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |