14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮੀਟਿੰਗ ਦਾ ਸਮਾਂ ਮਿਲਣ 'ਤੇ ਜੁਆਇੰਟ ਐਕਸ਼ਨ ਕਮੇਟੀ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਮੁਲਤਵੀ : ਬਲਦੇਵ ਧੁੱਗਾ

Ad Position 21
No active advertisement
ਅਜੀਤ ਡੈਸਕ 03-01-2026
ਪੱਸੀ ਕੰਢੀ, 2 ਜਨਵਰੀ (ਜਗਤਾਰ ਸਿੰਘ ਰਜਪਾਲਮਾ)-27 ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਦੀਆਂ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ 25 ਮੈਂਬਰੀ ਵਫ਼ਦ ਨੂੰ ਕੈਬਨਿਟ ਸਬ ਕਮੇਟੀ ਵਲੋਂ 12 ਜਨਵਰੀ 2026 ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਏਜੰਡੇ ਉੱਤੇ ਗੱਲਬਾਤ ਕਰਨ ਦਾ ਸੱਦਾ ਪੱਤਰ ਦਿੱਤਾ ਗਿਆ ਹੈ | ਇਸ ਸੰਬੰਧੀ ਸਰਕਾਰ ਵਲੋਂ ਦਿੱਤੇ ਸੱਦੇ 'ਤੇ ਵਿਚਾਰ ਕਰਨ ਲਈ ਜੁਆਇੰਟ ਐਕਸ਼ਨ ਕਮੇਟੀ ਆਫ਼ 27 ਐੱਸ.ਸੀ, ਬੀ.ਸੀ. ਇੰਪਲਾਈਜ਼ ਐਡ ਸੋਸ਼ਲ ਆਰਗੇਨਾਈਜੇਸ਼ਨਜ਼ ਪੰਜਾਬ ਦੀ ਮੀਟਿੰਗ ਸਟੇਟ ਕੋਆਰਡੀਨੇਟਰ ਜਸਬੀਰ ਸਿੰਘ ਪਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ. ਸੀ. ਐੰਡ ਬੀ. ਸੀ. ਇੰਪਲਾਈਜ ਵੈੱਲਫੇਅਰ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਨੇ ਦੱਸਿਆ ਕਿ ਮੀਟਿੰਗ ਵਿਚ ਸਰਕਾਰ ਵਲੋਂ 12 ਜਨਵਰੀ 2026 ਨੂੰ ਗੱਲਬਾਤ ਲਈ ਦਿੱਤੇ ਸੱਦਾ ਪੱਤਰ ਤੇ ਗੰਭੀਰ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੁਆਇੰਟ ਐਕਸ਼ਨ ਕਮੇਟੀ ਵਲੋਂ 4 ਜਨਵਰੀ 2026 ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਨ ਦਾ ਐਕਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ ਜੇਕਰ ਮੀਟਿੰਗ 'ਚ ਸਰਕਾਰ ਵਲੋਂ ਗੈਂਟਾ ਰਿਪੋਰਟ ਲਾਗੂ ਨਾ ਕੀਤੀ ਗਈ ਤਾਂ ਮੀਟਿੰਗ ਦਾ ਬਾਈਕਾਟ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਵੇਂ ਵਰ੍ਹੇ ਦੇ ਪਹਿਲੇ ਦਿਨ ਪਏ ਮੀਂਹ ਨੇ ਕਿਸਾਨਾਂ ਦੇ ਚਿਹਰੇ 'ਤੇ ਲਿਆਂਦੀਆਂ ਰÏਣਕਾਂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਟੋਲੀਆਂ ਵਿਖੇ ਨਗਰ ਕੀਰਤਨ ਸਜਾਇਆ
Ad Position 24