ਅੱਡਾ ਸਰਾਂ, 3 ਜਨਵਰੀ (ਮਸੀਤੀ)-ਥਾਣਾ ਟਾਂਡਾ ਪੁਲਿਸ ਦੀ ਟੀਮ ਨੇ ਪਿੰਡ ਮਿਰਜ਼ਾਪੁਰ ਨੇੜਿਓਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਐੱਸ.ਐਚ.ਓ. ਥਾਣਾ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਿਸ ਚੌਕੀ ਇੰਚਾਰਜ ਥਾਣੇਦਾਰ ਸਰਬਜੀਤ ਸਿੰਘ ਦੀ ਟੀਮ ਚੌਟਾਲਾ ਇਲਾਕੇ 'ਚ ਗਸ਼ਤ ਕਰ ਰਹੀ ਸੀ ਤਾਂ ਪੁਲਿਸ ਪਾਰਟੀ ਨੂੰ ਇਹ ਵਿਅਕਤੀ ਦੇਖ ਕੇ ਕੈਨ ਸੁੱਟ ਕੇ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵਲੋਂ ਸੁੱਟੇ ਗਏ ਕੈਨ ਦੀ ਜਾਂਚ ਕਰਨ 'ਤੇ ਉਸ 'ਚੋਂ 22500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |