ਕੋਟਫ਼ਤੂਹੀ, 3 ਜਨਵਰੀ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵੱਲੋਂ, ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੌਰਾਨ ਭਾਈ ਬਲਵੀਰ ਸਿੰਘ, ਭਾਈ ਧੰਨਾ ਸਿੰਘ 96 ਕਰੋੜੀ ਢਾਡੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਦਲਜੀਤ ਸਿੰਘ, ਦਵਿੰਦਰ ਸਿੰਘ, ਮਾਸਟਰ ਸਤਪਾਲ ਸਿੰਘ, ਬਾਬਾ ਬਲਬੀਰ ਸਿੰਘ, ਹਰਭਜਨ ਸਿੰਘ, ਜੋਗਾ ਸਿੰਘ, ਤਰਸੇਮ ਸਿੰਘ, ਹਰਮਨ ਸਿੰਘ ਖ਼ਾਲਸਾ, ਸੁਮਨ ਸਿੰਘ, ਜੁਗਰਾਜ ਸਿੰਘ, ਤਰਲੋਚਨ ਸਿੰਘ ਆਦਿ ਹਾਜ਼ਰ ਸਨ |