ਮੁਕੇਰੀਆਂ, 3 ਜਨਵਰੀ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਕੇਰੀਆਂ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ ਜਿਸ 'ਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਲਕੀ ਸੁਸ਼ੋਭਿਤ ਫੁੱਲਾਂ ਨਾਲ ਸਜਾਈ ਗਈ | ਇਸ ਮੌਕੇ ਮੈਂਬਰ ਸ਼ੋ੍ਰਮਣੀ ਕਮੇਟੀ ਅੰਮਿ੍ਤਸਰ ਸ. ਰਵਿੰਦਰ ਸਿੰਘ ਚੱਕ ਵਲੋਂ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ ਗਈ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਬੈਂਡ ਵਾਜਿਆਂ 'ਤੇ ਸੰਗਤਾਂ ਦਾ ਭਾਰੀ ਕਾਫ਼ਲਾ ਫੁੱਲਾਂ ਦੀ ਵਰਖਾ ਕਰਦਾ ਹੋਇਆ ਸਥਾਨਕ ਗੁਰਦੁਆਰਾ ਸਿੰਘ ਸਾਹਿਬ ਤੋਂ ਚੱਲਿਆ ਜੋ ਮੁਕੇਰੀਆਂ ਦੀਆਂ ਵੱਖ-ਵੱਖ ਸੜਕਾਂ, ਗਲੀਆਂ, ਬਾਜ਼ਾਰਾਂ ਤੋਂ ਹੀ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ | ਇਸ ਮੌਕੇ ਸੰਗਤਾਂ ਸਾਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਚੱਲ ਰਹੀਆਂ ਸਨ | ਇਸ ਸਮੇਂ ਗਤਕੇ ਪਾਰਟੀਆਂ ਵਲੋਂ ਵੱਖ-ਵੱਖ ਚੌਕਾਂ ਵਿਚ ਆਪਣੇ ਜੌਹਰ ਦਿਖਾਏ ਗਏ | ਨਗਰ ਕੀਰਤਨ ਵਿਚ ਚੱਲ ਰਹੀਆਂ ਸੰਗਤਾਂ ਦੇ ਸਵਾਗਤ ਲਈ ਥਾਂ-ਥਾਂ 'ਤੇ ਲੰਗਰਾਂ ਦਾ ਵੀ ਪ੍ਰਬੰਧ ਕੀਤਾ ਗਿਆ | ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਯੋਧ ਸਿੰਘ ਕੁੱਕੂ, ਮਾ. ਸੁਰਿੰਦਰ ਸਿੰਘ, ਪਿ੍ੰ. ਜਗਜੀਤ ਸਿੰਘ, ਭੁਪਿੰਦਰ ਸਿੰਘ ਪਿੰਕੀ ਅਤੇ ਹੋਰ ਸੰਗਤਾਂ ਹਾਜ਼ਰ ਸਨ |