07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੰਜਾਬ ਰੋਡਵੇਜ਼ ਵਰਕਸ਼ਾਪ 'ਚ ਨਵੇਂ ਸਾਲ ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਸਮਾਗਮ

Ad Position 21
No active advertisement
ਅਜੀਤ ਡੈਸਕ 04-01-2026
ਹੁਸ਼ਿਆਰਪੁਰ, 3 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਸਮੂਹ ਸਟਾਫ਼ ਵਲੋਂ ਪੰਜਾਬ ਰੋਡਵੇਜ਼ ਵਰਕਸ਼ਾਪ ਹੁਸ਼ਿਆਰਪੁਰ ਵਿਖੇ ਨਵੇਂ ਸਾਲ ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਜਸਵੰਤ ਸਿੰਘ ਭੀਖੋਵਾਲ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਡਿਪੂ ਦੇ ਜਨਰਲ ਸਕੱਤਰ ਨਰਿੰਦਰ ਸਿੰਘ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਕੁਲਵੰਤ ਸਿੰਘ ਸੂਬਾ ਕਮੇਟੀ ਮੈਂਬਰ, ਪ੍ਰਧਾਨ ਰਮਿੰਦਰ ਸਿੰਘ, ਪੰਜਾਬ ਸਟੇਟ ਵਰਕਰਜ਼ ਯੂਨੀਅਨ ਤੋਂ ਪ੍ਰਧਾਨ ਸੁਨੀਲ ਕੁਮਾਰ ਤੇ ਸਕੱਤਰ ਰੋਹਿਤ ਕੁਮਾਰ, ਇੰਪਲਾਈਜ਼ ਯੂਨੀਅਨ ਤੋਂ ਰਜਿੰਦਰ ਸਿੰਘ, ਸੁਖਜੀਤ ਸਿੰਘ ਸੁੱਖਾ, ਇੰਟਕ ਤੋਂ ਸੁਰਿੰਦਰ ਸਿੰਘ ਮੱਲ੍ਹੀ, ਏਟਕ ਤੋ ਪਲਵਿੰਦਰ ਸਿੰਘ ਤੇ ਕੁਲਦੀਪ ਸਿੰਘ, ਸੰਦੀਪ ਸਿੰਘ, ਰਸ਼ਪਾਲ ਸਿੰਘ, ਹਰਦੀਪ ਸਿੰਘ, ਵਿਪਨ ਕੁਮਾਰ, ਚਰਨਜੀਤ ਸਿੰਘ, ਸੁਰਿੰਦਰ ਸਿੰਘ, ਸੁਰਜੀਤ ਸਿੰਘ, ਕਪਤਾਨ ਸਿੰਘ, ਧਰਮਿੰਦਰ ਸਿੰਘ, ਚਰਨਜੀਤ ਸਿੰਘ, ਰਣਜੀਤ ਸਿੰਘ, ਇਕਬਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮੇਲਾ ਰਾਮ ਦੀ ਬਰਸੀ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਦਸਮ ਪਿਤਾ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਮੁਕੇਰੀਆਂ ਵਿਖੇ ਨਗਰ ਕੀਰਤਨ ਸਜਾਇਆ
Ad Position 24