07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਾਬਾ ਮੇਲਾ ਰਾਮ ਦੀ ਬਰਸੀ ਸੰਬੰਧੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 04-01-2026
ਦਸੂਹਾ, 3 ਜਨਵਰੀ (ਭੁੱਲਰ)-ਸੰਤ ਬਾਬਾ ਮੇਲਾ ਰਾਮ ਦੀ 34ਵੀਂ ਬਰਸੀ ਸੰਬੰਧੀ ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਸੰਤ ਬਾਬਾ ਜਸਪਾਲ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਪੰਡਾਲ 'ਚ ਦੀਵਾਨ ਸਜਾਏ ਗਏ | ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਵਿੰਦਰ ਸਿੰਘ, ਕਰਨਦੀਪ ਸਿੰਘ, ਵਰਿੰਦਰ ਸਿੰਘ, ਭਾਈ ਜਸ਼ਨਦੀਪ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਬਾਬਾ ਮੇਲਾ ਰਾਮ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਗਏ | ਇਸ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਜਸਪਾਲ ਸਿੰਘ ਉਡਰਾ ਨੇ ਆਈਆਂ ਹੋਈਆਂ ਸੰਗਤਾਂ ਨੂੰ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸੰਤ ਬਾਬਾ ਮੇਲਾ ਰਾਮ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਬੰਨਾ ਰਾਮ ਉਡਰਾ ਵਲੋਂ ਵੱਡੇ ਪੱਧਰ 'ਤੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਪਿਤਾ ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ, ਗੁਰਪ੍ਰੀਤ ਸਿੰਘ ਉਡਰਾ, ਸੰਤ ਰਾਮ ਗਿਰ ਜੀ ਰਾਜਪੁਰ ਕੰਢੀ ਵਾਲੇ, ਸੰਤ ਗੁਰਮੇਲ ਦਾਸ ਭਟੋਲੀ ਵਾਲੇ, ਸੰਤ ਨਰੇਸ਼ ਗਿਰ ਨੰਗਲ ਖੂੰਗੇ ਵਾਲੇ, ਮਹੰਤ ਗੋਲਡੀ ਸੰਧਵਾਲ ਵਾਲੇ, ਸੰਤ ਰਾਮਦਾਸ ਢਾਡੇ ਕਟਵਾਲ, ਬਾਬੂ ਹਰਬੰਸ ਲਾਲ, ਜਸਵਿੰਦਰ ਸਿੰਘ ਬਿੱਟੂ, ਨਾਨਕ ਸਿੰਘ, ਮਨਪ੍ਰੀਤ ਸਿੰਘ, ਮਾਸਟਰ ਗੁਰਮੀਤ ਲਾਲ, ਡਾਕਟਰ ਦੀਦਾਰ ਸਿੰਘ, ਡਾਕਟਰ ਸੀਮਾ, ਡਾਕਟਰ ਗੁਲਵਿੰਦਰ ਸਿੰਘ, ਸਤਨਾਮ ਸਿੰਘ ਦੇਵੀਦਾਸ, ਪਿ੍ੰਸੀਪਲ ਜ਼ੈਲ ਸਿੰਘ, ਬਾਬਾ ਸੁਖਵਿੰਦਰ ਸਿੰਘ, ਗੁਰਿੰਦਰ ਸਿੰਘ, ਕਰਨਦੀਪ ਸਿੰਘ, ਹਰਪਾਲ ਸਿੰਘ ਭੱਟੀ, ਜਰਨੈਲ ਸਿੰਘ, ਬੀਬੀ ਤਜਿੰਦਰ ਕੌਰ, ਜਸਵਿੰਦਰ ਕੌਰ, ਜਸਬੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੰਗਤਾਂ ਹੋ ਰਹੀਆਂ ਨਤਮਸਤਕ ਅਗਲੀ ਖ਼ਬਰ ਪੰਜਾਬ ਰੋਡਵੇਜ਼ ਵਰਕਸ਼ਾਪ 'ਚ ਨਵੇਂ ਸਾਲ ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਸਮਾਗਮ
Ad Position 24