ਹੁਸ਼ਿਆਰਪੁਰ, 3 ਜਨਵਰੀ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਲਾਅ ਕਾਲਜ ਨੇ ਪਟਿਆਲਾ 'ਚ ਯੁਵਕ ਸੇਵਾਵਾਂ ਡਾਇਰੈਕਟੋਰੇਟ ਦੇ ਸਟੇਟ ਰੈੱਡ ਰਿਬਨ ਕਲੱਬ ਵਲੋਂ ਕਰਵਾਏ ਗਏ ਸੂਬਾ ਪੱਧਰੀ ਨਾਟਕ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੁਕਾਬਲੇ 'ਚ ਸੂਬੇ ਭਰ 'ਚੋਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸੇਂਟ ਸੋਲਜਰ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਤਿਭਾ ਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕਰਕੇ ਇਹ ਉਪਲਬਧੀ ਹਾਸਿਲ ਕੀਤੀ | ਕਾਲਜ ਟੀਮ ਦੀ ਅਗਵਾਈ ਡੀਨ ਪ੍ਰੋ. ਨੇਹਾ ਛੀਨਾ, ਵਿਦਿਆਰਥੀ ਪ੍ਰੀਸ਼ਦ ਦੀ ਡੀਨ ਪ੍ਰੋ. ਰਿੰਕਾ ਰਾਣੀ ਵੱਲੋਂ ਕੀਤੀ ਗਈ | ਉਨ੍ਹਾਂ ਦੇ ਸਮਰਪਣ ਅਤੇ ਟੀਮ ਵਰਕ ਨੇ ਇਸ ਪ੍ਰਾਪਤੀ 'ਚ ਮਹੱਤਵਪੂਰਨ ਯੋਗਦਾਨ ਪਾਇਆ | ਚੇਅਰਮੈਨ ਅਨਿਲ ਚੋਪੜਾ ਨੇ ਕਾਲਜ ਡਾਇਰੈਕਟਰ ਪ੍ਰੋ. ਐੱਸ.ਸੀ. ਸ਼ਰਮਾ, ਵਿਦਿਆਰਥੀਆਂ ਅਤੇ ਫੈਕਲਟੀ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸੇਂਟ ਸੋਲਜਰ ਗਰੁੱਪ ਸੱਭਿਆਚਾਰਕ ਤੇ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਵਿਚ ਸੇ੍ਰਸ਼ਠਤਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਅਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਦਾ ਰਹੇਗਾ |