ਨਸਰਾਲਾ, 3 ਜਨਵਰੀ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨਸਰਾਲਾ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ, ਜੋ ਸਵੇਰੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੰੂਜ ਵਿਚ ਸ਼ੁਰੂ ਹੋਇਆ | ਇਸ ਮੌਕੇ ਢਾਡੀ ਜਗਜੀਵਨ ਸਿੰਘ ਅਰਜਨਵਾਲ ਵਾਲਿਆਂ ਦੇ ਢਾਡੀ ਜਥੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ ਦਾ ਇਤਿਹਾਸ ਸਰਵਣ ਕਰਵਾਉਂਦਿਆਂ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਬਲਵੀਰ ਸਿੰਘ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ, ਨੰਬਰਦਾਰ ਹਰਪਾਲ ਸਿੰਘ, ਸਰਪੰਚ ਜਰਨੈਲ ਸਿੰਘ, ਹਰਵਿੰਦਰ ਸਿੰਘ, ਬਲਦੇਵ ਸਿੰਘ, ਲਾਭ ਸਿੰਘ, ਗੁਰਬਖ਼ਸ਼ ਸਿੰਘ, ਅਮਰਜੀਤ ਸਿੰਘ, ਮੱਖਣ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਦਲਵੀਰ ਸਿੰਘ, ਬਲਜੀਤ ਸਿੰਘ, ਰਵਿੰਦਰ ਸਿੰਘ, ਜਸਵੀਰ ਸਿੰਘ ਸ਼ੀਰਾ, ਸੂਬੇਦਾਰ ਸੁਰਜੀਤ ਸਿੰਘ, ਸੁਖਪਾਲ ਸਿੰਘ, ਮਨਜੀਤ ਸਿੰਘ, ਫਤਿਹ ਸਿੰਘ, ਹਰਜੀਤ ਸਿੰਘ ਜੀਤਾ, ਦਿਆਲ ਸਿੰਘ, ਮਨਮੋਹਣ ਸਿੰਘ, ਹਰੀ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ ਸ਼ੇਰਾ ਆਦਿ ਹਾਜ਼ਰ ਸਨ |