07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਨਕਦੀ ਖੋਹਣ ਵਾਲਾ ਝਪਟਮਾਰ ਕਾਬੂ

Ad Position 21
No active advertisement
ਅਜੀਤ ਡੈਸਕ 04-01-2026
ਹੁਸ਼ਿਆਰਪੁਰ, 3 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਇਲਾਕੇ 'ਚ 1 ਝਪਟਮਾਰ ਨੂੰ ਕਾਬੂ ਕਰਕੇ 2 ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਹਰੀ ਸਿੰਘ ਵਾਸੀ ਪਿੰਡ ਭਾਮ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਪਿੰਡ ਤੋਂ ਹਾਰਟਾ ਨੂੰ ਜਾ ਰਿਹਾ ਸੀ | ਜਦੋਂ ਉਹ ਟਰਾਂਸਫਾਰਮਰ ਦੇ ਕੋਲ ਪਹੁੰਚਿਆ ਤਾਂ ਇਕ ਮੋਟਰਸਾਈਕਲ 'ਤੇ ਸਵਾਰ ਦੋ ਝਪਟਮਾਰਾਂ ਨੇ ਉਸ ਨੂੰ ਜਬਰਦਸਤੀ ਰੋਕ ਕੇ ਉਸ ਤੋਂ ਤੇਜ਼ਧਾਰ ਹਥਿਆਰ ਦੀ ਨੋਕ 'ਤੇ 2 ਹਜ਼ਾਰ ਰੁਪਏ ਖੋਹ ਲਏ | ਜਦੋਂ ਉਸਨੇ ਰੌਲਾ ਪਾਇਆ ਤਾਂ ਦੋਸ਼ੀ ਮੋਟਰਸਾਈਕਲ ਛੱਡ ਕੇ ਫਰਾਰ ਹੋਣ ਲੱਗੇ | ਇਕ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਜਿਸ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਗੋਪੀ ਵਾਸੀ ਬੱਡਲਾ ਵਜੋਂ ਹੋਈ ਜਦਕਿ ਦੂਸਰਾ ਦੋਸ਼ੀ ਫਰਾਰ ਹੋ ਗਿਆ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਾਈਾ ਗੁਰਮੇਲ ਸ਼ਾਹ ਦੀ ਯਾਦ 'ਚ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਡੇਰਾ ਸਾਈਾ ਗੁਲਾਬ ਸ਼ਾਹ ਮੈਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24