ਗੜ੍ਹਦੀਵਾਲਾ, 3 ਜਨਵਰੀ (ਚੱਗਰ)-ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਪਿੰਡ ਧੁੱਗਾ ਕਲਾਂ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਅਗਵਾਈ ਹੇਠ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਦੀ 43ਵੀਂ ਬਰਸੀ ਸੰਬੰਧੀ 30 ਦਸੰਬਰ ਤੋਂ ਚਲਿਆ ਆ ਰਿਹਾ ਸਮਾਗਮ ਅੱਜ ਸਮਾਪਤ ਹੋ ਗਿਆ | ਇਸ ਮੌਕੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਰੱਖੇ ਗਏ ਲੜੀਵਾਰ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵੰਤ ਸਿੰਘ ਭੀਖੋਵਾਲ, ਸੁਖਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਬੀਬੀ ਗੁਰਮੰਤਰ ਕੌਰ ਆਦਿ ਦੇ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਨਾਮਵਰ ਢਾਡੀ ਭਾਈ ਭੁਪਿੰਦਰ ਸਿੰਗ ਪਾਰਸਮਣੀ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀ ਗੁਰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਭਾਈ ਸੁਖਜੀਵਨ ਸਿੰਘ ਸਫਰੀ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ ਜਦਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਤੇ ਹੋਰ ਪ੍ਰਬੰਧਕਾਂ ਵਲੋਂ ਹਾਜ਼ਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਹੰਤ ਰਮਿੰਦਰ ਦਾਸ ਬਹਾਦਰਪੁਰ, ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ, ਜੱਟ ਮਹਾਂ ਸਭਾ ਦੁਆਬਾ ਪੰਜਾਬ ਦੇ ਪ੍ਰਧਾਨ ਜਸਵੰਤ ਸਿੰਘ ਚੌਟਾਲਾ, ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਸੁਪਰਡੈਂਟ ਜਸਵਿੰਦਰ ਸਿੰਘ ਮਣਕੂ, ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸੇਵਾਦਾਰ, ਭਾਈ ਤਜਿੰਦਰ ਸਿੰਘ ਖ਼ਾਲਸਾ, ਮਾ. ਮਹਿੰਦਰ ਸਿੰਘ ਤਲਵੰਡੀ, ਸਰਪੰਚ ਬਚਿੱਤਰ ਸਿੰਘ ਧੁੱਗਾ, ਢਾਡੀ ਕੁਲਜੀਤ ਸਿੰਘ, ਹਰਭਜਨ ਸਿੰਘ, ਬਲਬੀਰ ਸਿੰਘ, ਪਰਮਜੀਤ ਸਿੰਘ, ਜੀਵਨ ਸਿੰਘ ਬਾਹਲੇ, ਪਿ੍ੰ. ਜਗਜੀਤ ਸਿੰਘ ਰੀਹਲ, ਪਿ੍ੰ. ਅਰਵਿੰਦਰ ਕੌਰ ਗਿੱਲ, ਪਿ੍ੰ. ਦਰਸ਼ਨਾ ਕੌਸ਼ਲ, ਪਿ੍ੰ. ਸੋਨੀਲਾ ਰਾਜਪੂਤ, ਕੈਪ. ਬਲਦੇਵ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |