07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੱਤਰਕਾਰਾਂ 'ਤੇ ਕੇਸ ਦਰਜ ਕਰਕੇ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ-ਪੁਰਖੋਵਾਲ

Ad Position 21
No active advertisement
ਅਜੀਤ ਡੈਸਕ 04-01-2026
ਗੜ੍ਹਸ਼ੰਕਰ, 3 ਜਨਵਰੀ (ਧਾਲੀਵਾਲ)-ਕਾਂਗਰਸੀ ਆਗੂ ਜਸਵੀਰ ਸਿੰਘ ਪੁਰਖੋਵਾਲ ਨੇ ਪੰਜਾਬ ਸਰਕਾਰ ਵਲੋਂ ਬਠਿੰਡਾ ਅਤੇ ਲੁਧਿਆਣਾ ਨਾਲ ਸੰਬੰਧਿਤ ਪੱਤਰਕਾਰਾਂ, ਯੂ-ਟਿਊਬਰਾਂ 'ਤੇ ਪੁਲਿਸ ਕੇਸ ਦਰਜ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅਜਿਹਾ ਕੁਝ ਕਰਕੇ ਪੰਜਾਬ ਸਰਕਾਰ ਸੱਚ ਨੂੰ ਦਬਾਅ ਨਹੀਂ ਸਕਦੀ | ਉਨ੍ਹਾਂ ਕਿਹਾ ਕਿ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਤੋਂ ਸੂਬੇ ਦਾ ਹਰ ਵਰਗ ਦੁੱਖੀ ਹੈ | ਸਰਕਾਰ ਵਲੋਂ ਸੱਚ ਬੋਲਣ ਵਾਲਿਆਂ 'ਤੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੋ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਸਰਕਾਰ ਦਾ ਇਹੀ ਰਵੱਈਆ ਉਸ ਨੂੰ ਲੈ ਡੁੱਬੇਗਾ | ਜਸਵੀਰ ਪੁਰਖੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਤੋਂ ਦੁੱਖੀ ਹਨ ਤੇ ਖੁੱਲ੍ਹਕੇ ਸਰਕਾਰ ਦੇ ਫੈਸਲਿਆਂ ਅਤੇ ਨੀਤੀਆਂ ਖਿਲਾਫ਼ ਬੋਲਣ ਲੱਗੇ ਹਨ ਅਤੇ ਸਰਕਾਰ ਹੁਣ ਕੁਝ ਮਹੀਨਿਆਂ ਦੀ ਮਹਿਮਾਨ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਬਲਾਕ ਨਿੱਕੂਚੱਕ ਦੇ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਯੂਰੀਆ ਖਾਦ ਦੀ ਭਾਰੀ ਕਮੀ ਕਾਰਨ ਕਿਸਾਨ ਪ੍ਰੇਸ਼ਾਨ-ਮੰਝਪੁਰ
Ad Position 24