ਸੈਲਾ ਖ਼ੁਰਦ, 3 ਜਨਵਰੀ (ਹਰਵਿੰਦਰ ਸਿੰਘ ਬੰਗਾ)-ਗੁਰਦੁਆਰਾ ਸਿੰਘ ਸਭਾ ਪਿੰਡ ਜੱਸੋਵਾਲ ਵਿਖੇ ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਪਰਮਿੰਦਰ ਸਿੰਘ ਨੈਕੀ ਸਾਹਿਬ ਵਾਲਿਆਂ, ਭਾਈ ਗੁਰਤੇਜ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ | ਇਸ ਮੌਕੇ ਤਰਸੇਮ ਸਿੰਘ ਜੱਸੋਵਾਲ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ ਤੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸੰਗ ਸਰਵਣ ਕਰਵਾਇਆ | ਇਸ ਮੌਕੇ ਜਥੇਦਾਰ ਗੁਰਦੇਵ ਸਿੰਘ, ਜਗਜੀਤ ਸਿੰਘ, ਕਮਲਜੀਤ ਸਿੰਘ, ਸਤਨਾਮ ਸਿੰਘ, ਬਲਬੀਰ ਸਿੰਘ, ਅਜੀਤ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਜਸਦੀਪ ਸਿੰਘ, ਕੁਲਵਿੰਦਰ ਸਿੰਘ, ਮਨਦੀਪ ਸਿੰਘ ਆਦਿ ਸੰਗਤਾਂ ਹਾਜ਼ਰ ਸਨ |