ਹੁਸ਼ਿਆਰਪੁਰ, 3 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੈਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੀਰਜ ਗੋਇਲ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਹੁਕਮਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖੇ ਕੇਂਦਰ ਦੇ ਮੈਡੀਕਲ ਅਫ਼ਸਰ ਇੰਚਾਰਜ ਡਾ. ਜਸਲੀਨ ਕੌਰ ਦੀ ਹਾਜ਼ਰੀ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਤੋਂ ਚੀਫ ਲੀਗਲ ਏਡ ਡਿਫੈਂਸ ਕਾਊਾਂਸਲ ਐਡਵੋਕੇਟ ਵਿਸ਼ਾਲ ਕੁਮਾਰ ਨੰਦਾ ਅਤੇ ਡਿਪਟੀ ਲੀਗਲ ਏਡ ਡਿਫੈਂਸ ਕਾਊਾਂਸਲ ਐਡਵੋਕੇਟ ਸੰਦੀਪ ਭਾਰਦਵਾਜ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਐਡਵੋਕੇਟ ਵਿਸ਼ਾਲ ਨੰਦਾ ਨੇ ਦੱਸਿਆ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ, ਜੋ ਕਿ ਸਰੀਰਕ, ਮਾਨਸਿਕ, ਸਮਾਜਿਕ ਤੌਰ 'ਤੇ ਨੁਕਸਾਨ ਕਰਦਾ ਹੈ | ਉਨ੍ਹਾਂ ਕਿਹਾ ਮਹੀਨਾਵਾਰ ਤੇ ਤਿਮਾਹੀ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਦੇ ਫ਼ੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ | ਇਸ ਮੌਕੇ ਪ੍ਰਸ਼ਾਂਤ ਆਦੀਆ ਕਾਊਾਸਲਰ, ਕਾਊਾਸਲਰ ਸੰਦੀਪ ਕੁਮਾਰੀ ਤੇ ਮਰੀਜ਼ ਹਾਜ਼ਰ ਸਨ |