07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੱਤਰਕਾਰਾਂ 'ਤੇ ਬਦਲੇ ਦੀ ਕਾਰਵਾਈ ਤਹਿਤ ਪਰਚੇ ਦਰਜ ਕਰਨ ਦੀ ਨਿਖੇਧੀ-ਜੀ.ਟੀ.ਯੂ.

Ad Position 21
No active advertisement
ਅਜੀਤ ਡੈਸਕ 04-01-2026
ਹੁਸ਼ਿਆਰਪੁਰ, 3 ਜਨਵਰੀ (ਬਲਜਿੰਦਰਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਚੌਟਾਲਾ ਅਤੇ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਲੋਕ ਮਸਲਿਆਂ 'ਤੇ ਮੀਡੀਆ ਅਦਾਰੇ, ਸਰਕਾਰ ਨੂੰ ਸਵਾਲਾਂ ਰਾਹੀਂ ਘੇਰਨ ਵਾਲੇ ਅਤੇ ਪੰਜਾਬ ਦੇ ਸ੍ਰੋਤਾਂ ਦੀ ਕੀਤੀ ਜਾ ਰਹੀ ਸਿਆਸੀ ਦੁਰਵਰਤੋਂ ਨੂੰ ਲੋਕ ਕਚਹਿਰੀ ਵਿਚ ਸਾਹਮਣੇ ਲਿਆਉਣ ਵਾਲੇ ਪੱਤਰਕਾਰ ਮਿੰਟੂ ਗੁਰੂਸਰੀਆ ਅਤੇ ਆਰ.ਟੀ.ਆਈ ਐਕਟੀਵਿਸਟ ਮਾਣਿਕ ਗੋਇਲ ਸਮੇਤ 10 ਵਿਅਕਤੀਆਂ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ਸਾਈਬਰ ਕ੍ਰਾਈਮ ਥਾਣੇ ਵਿਚ ਪੁਲਿਸ ਪਰਚਾ ਦਰਜ ਕਰਨ ਦੀ ਨਿਖੇਧੀ ਕੀਤੀ | ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਝੂਠੇ ਪੁਲਿਸ ਪਰਚੇ ਨੂੰ ਫ਼ੌਰਨ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਲੋਕਾਂ ਦੇ ਬੋਲਣ ਦੇ ਸੰਵਿਧਾਨਿਕ ਹੱਕ ਦੇ ਵਿਰੁੱਧ ਹੈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਮਰ ਸਿੰਘ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ, ਬਲਾਕ ਪ੍ਰਧਾਨ ਸਚਿਨ ਕੁਮਾਰ ਅਤੇ ਸਰਬਜੀਤ ਸਿੰਘ, ਪੈੱ੍ਰਸ ਸਕੱਤਰ ਵਿਕਾਸ ਸ਼ਰਮਾ, ਪਿ੍ੰਸ ਗੜ੍ਹਦੀਵਾਲਾ, ਰਾਜ ਕੁਮਾਰ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ ਤੇ ਯੂ-ਟਿਊਬਰਾਂ ਖ਼ਿਲਾਫ਼ ਮਾਮਲੇ ਦਰਜ ਕਰਨਾ ਨਿੰਦਣਯੋਗ- ਐਡਵੋਕੇਟ ਘੁੰਮਣ ਅਗਲੀ ਖ਼ਬਰ ਡੀ.ਟੀ.ਐੱਫ. ਵਲੋਂ ਪੱਤਰਕਾਰਾਂ 'ਤੇ ਪਰਚਾ ਦਰਜ ਕਰਨ ਦੀ ਨਿਖੇਧੀ
Ad Position 24